20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਧਾਰਮਿਕ ਸਮਾਗਮ ਕਰਾਉਣਾ ਸ਼੍ਰੋਮਣੀ ਕਮੇਟੀ ਦਾ ਅਧਿਕਾਰ ਖੇਤਰ, ਸਰਕਾਰ ਕੇਵਲ ਸਹਿਯੋਗ ਕਰੇ-ਧਾਮੀ <br/>

ਅਜੀਤ ਡੈਸਕ 20-07-2025
ਕੀਰਤਪੁਰ ਸਾਹਿਬ, 19 ਜੁਲਾਈ (ਬੀਰ ਅੰਮਿ੍ਤਪਾਲ ਸਿੰਘ ਸੰਨੀ)-ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਕੀਰਤਪੁਰ ਸਾਹਿਬ ਵਿਖੇ ਹੋਏ ਧਾਰਮਿਕ ਸਮਾਗਮ ਵਿਚ ਹਾਜ਼ਰੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਈਮੇਲ ਰਾਹੀਂ ਆ ਰਹੀਆਂ ਧਮਕੀਆਂ ਬਾਰੇ ਕਿਹਾ ਕਿ ਸਰਕਾਰ ਕੁੱਝ ਘੰਟਿਆਂ 'ਚ ਹੀ ਅਸਲ ਦੋਸ਼ੀਆਂ ਨੂੰ ਫੜ ਸਕਦੀ ਹੈ | ਉਨ੍ਹਾਂ ਮੰਗ ਕੀਤੀ ਕਿ ਸ੍ਰੀ ਦਰਬਾਰ ਸਾਹਿਬ ਲਈ ਆ ਰਹੀਆਂ ਧਮਕੀਆਂ ਦਾ ਸੱਚ ਸਰਕਾਰ ਜਲਦ ਲੋਕਾਂ ਦੇ ਸਾਹਮਣੇ ਰੱਖੇ | ਧਾਮੀ ਨੇ ਕਿਹਾ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਡੇ ਪੱਧਰ 'ਤੇ ਮਨਾਏ ਜਾ ਰਹੇ ਹਨ ਤੇ ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਗ੍ਰਹਿ ਮੰਤਰੀ, ਸੂਬੇ ਦੇ ਮੁੱਖ ਮੰਤਰੀ ਸਮੇਤ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਲੋਕਾਂ ਨੂੰ ਜਾਤੀ ਤੌਰ 'ਤੇ ਮਿਲ ਕੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਸੱਦਾ ਪੱਤਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮ ਮਨਾਉਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਧਿਕਾਰ ਖੇਤਰ ਹੈ ਤੇ ਸਰਕਾਰ ਨੂੰ ਇਸ ਵਿਚ ਦਖਲ ਅੰਦਾਜ਼ੀ ਨਹੀਂ ਕਰਨੀ ਚਾਹੀਦੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ: ਦਲਜੀਤ ਸਿੰਘ ਚੀਮਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਪਿਛਲੀ ਖ਼ਬਰ ਰਮਨ ਅਰੋੜਾ, ਮਹੇਸ਼ ਮੁਖੀਜਾ ਤੇ ਹਰਪ੍ਰੀਤ ਕੌਰ ਦਾ ਚਲਾਨ ਅਦਾਲਤ 'ਚ ਪੇਸ਼ <br/> ਅਗਲੀ ਖ਼ਬਰ ਡਰਾਉਣ-ਧਮਕਾਉਣ ਦੀਆਂ ਚਾਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਨੂੰ ਦਬਾ ਨਹੀਂ ਸਕਣਗੀਆਂ-ਸਰਬਜੀਤ ਸਿੰਘ ਝਿੰਜਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।