ਪਟਿਆਲਾ/ਐੱਸ. ਏ. ਐੱਸ. ਨਗਰ, 20 ਜੁਲਾਈ (ਗੁਰਪ੍ਰੀਤ ਸਿੰਘ ਚੱਠਾ/ਕਪਿਲ ਵਧਵਾ)-ਪੰਜਾਬ ਪੁਲਿਸ ਨੇ ਵਿਦੇਸ਼ੀ ਹੈਂਡਲਰ ਮਨਿੰਦਰ ਬਿੱਲਾ ਤੇ ਮਨੂ ਅਗਵਾਨ ਵਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸ ਦੇ ਤਿੰਨ ਮੈਂਬਰਾਂ, ਜੋ ਪਟਿਆਲਾ ਦੇ ਬਾਦਸ਼ਾਹਪੁਰ ਅਤੇ ਹਰਿਆਣਾ ਦੇ ਅਜੀਮਗੜ੍ਹ ਵਿਖੇ ਪੁਲਿਸ ਚੌਕੀਆਂ 'ਤੇ ਗ੍ਰਨੇਡ ਹਮਲਿਆਂ ਵਿਚ ਸ਼ਾਮਿਲ ਸਨ, ਨੂੰ ਗਿ੍ਫ਼ਤਾਰ ਕੀਤਾ ਹੈ | ਇਹ ਜਾਣਕਾਰੀ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ | ਉਨ੍ਹਾਂ ਦੱਸਿਆ ਕਿ ਇਹ ਆਪ੍ਰੇਸ਼ਨ ਕਾਊਾਟਰ ਇੰਟੈਲੀਜੈਂਸ (ਸੀ.ਆਈ.) ਪਟਿਆਲਾ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਐਸ.ਏ.ਐਸ. ਨਗਰ ਦੁਆਰਾ ਸਾਂਝੇ ਤੌਰ 'ਤੇ ਚਲਾਇਆ ਗਿਆ | ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਉਰਫ਼ ਦੀਪੂ ਵਾਸੀ ਬਾਦਸ਼ਾਹਪੁਰ (ਪਟਿਆਲਾ), ਹਰਪ੍ਰੀਤ ਸਿੰਘ ਉਰਫ਼ ਜੱਗਾ ਵਾਸੀ ਹਰਚੰਦਪੁਰਾ (ਪਟਿਆਲਾ) ਤੇ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਵਾਸੀ ਗੁਰਦਿਆਲਪੁਰਾ (ਪਟਿਆਲਾ) ਵਜੋਂ ਹੋਈ ਹੈ | ਜਿਨ੍ਹਾਂ ਵਲੋਂ ਪਹਿਲੀ ਅਪ੍ਰੈਲ ਨੂੰ ਪਟਿਆਲਾ ਦੇ ਪੁਲਿਸ ਚੌਕੀ ਬਾਦਸ਼ਾਹਪੁਰ ਤੇ 6 ਅਪ੍ਰੈਲ ਨੂੰ ਹਰਿਆਣਾ ਦੇ ਪੁਲਿਸ ਚੌਕੀ ਅਜੀਮਗੜ੍ਹ 'ਤੇ ਗ੍ਰਨੇਡ ਹਮਲੇ ਹੋਏ ਸਨ | ਇਨ੍ਹਾਂ ਘਟਨਾਵਾਂ ਤੋਂ ਬਾਅਦ, ਬੀ.ਕੇ.ਆਈ. ਦੇ ਕਾਰਕੁਨਾਂ-ਹੈਪੀ ਪਾਸੀਆਂ, ਮਨੂ ਅਗਵਾਨ ਤੇ ਗੋਪੀ ਨਵਾਸ਼ਹਿਰੀਆ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ ਰਾਹੀਂ ਇਨ੍ਹਾਂ ਅੱਤਵਾਦੀ ਕਾਰਵਾਈਆਂ ਦੀ ਜ਼ਿੰਮੇਵਾਰੀ ਲਈ ਸੀ | ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਮਾਡਿਊਲ ਨੂੰ ਲੌਜਿਸਟਿਕਲ ਅਤੇ ਵਿੱਤੀ ਸਹਾਇਤਾ ਪ੍ਰਾਪਤ ਹੋ ਰਹੀ ਸੀ | ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਮਾਡਿਊਲ ਪੰਜਾਬ ਵਿਚ ਪੁਲਿਸ ਅਦਾਰਿਆਂ 'ਤੇ ਹੋਰ ਹਮਲਿਆਂ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ | ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਸੀ.ਆਈ. ਪਟਿਆਲਾ ਡਾ. ਸਿਮਰਤ ਕੌਰ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਕੀਤੇ ਵਿਅਕਤੀਆਂ ਨੇ ਕਬੂਲਿਆ ਹੈ ਕਿ ਦੋਵਾਂ ਪੁਲਿਸ ਅਦਾਰਿਆਂ 'ਤੇ ਹਮਲਿਆਂ ਦੀ ਯੋਜਨਾ ਉਨ੍ਹਾਂ ਦੇ ਸਾਥੀ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਣਾਈ ਸੀ, ਜੋ ਇਸ ਸਮੇਂ ਪਟਿਆਲਾ ਜੇਲ੍ਹ ਵਿਚ ਬੰਦ ਹੈ ਤੇ ਪੁਲਿਸ ਦੀ ਹਿਰਾਸਤ ਵਿਚ ਹੈ | ਉਨ੍ਹਾਂ ਕਿਹਾ ਕਿ ਜਾਂਚ ਵਿਚ ਪਤਾ ਲੱਗਾ ਹੈ ਕਿ ਮਾਸਟਰਮਾਈਾਡ ਗੁਰਪ੍ਰੀਤ ਸਿੰਘ ਉਰਫ਼ ਬੱਬੂ ਨੇ ਬਾਦਸ਼ਾਹਪੁਰ ਹਮਲੇ ਵਿਚ ਸ਼ਾਮਿਲ ਹੋਣ ਬਦਲੇ ਸੰਦੀਪ ਸਿੰਘ ਉਰਫ਼ ਦੀਪੂ ਨੂੰ 3-4 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਜਦੋਂ ਕਿ ਹਰਮਨਪ੍ਰੀਤ ਸਿੰਘ ਉਰਫ਼ ਪ੍ਰੀਤ ਨੂੰ ਅਜੀਮਗੜ੍ਹ ਹਮਲੇ ਵਿਚ ਸਾਥ ਦੇਣ ਲਈ 10,000 ਰੁਪਏ ਦਿੱਤੇ ਗਏ ਸਨ | ਇਸ ਸੰਬੰਧੀ ਥਾਣਾ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 (1) (ਬੀ) ਅਤੇ 61 (2) ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਦੋਂ ਕਿ ਵਿਸਫੋਟਕ ਪਦਾਰਥ ਐਕਟ ਦੀਆਂ ਧਾਰਾਵਾਂ 4, 5 ਅਤੇ 6 ਬਾਅਦ ਵਿਚ ਨਾਲ ਜੋੜੀਆਂ ਗਈਆਂ ਹਨ |
ਬੱਬਰ ਖ਼ਾਲਸਾ ਨਾਲ ਸੰਬੰਧਿਤ ਤਿੰਨ ਮੁਲਜ਼ਮ ਗਿ੍ਫ਼ਤਾਰ, ਗ੍ਰਨੇਡ ਹਮਲਿਆਂ 'ਚ ਸੀ ਸ਼ਾਮਿਲ
ਅਜੀਤ ਡੈਸਕ
21-07-2025