ਝਬਾਲ, 20 ਜੁਲਾਈ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪਹਿਲੇ ਪ੍ਰਧਾਨ ਸੁਰਮੁੱਖ ਸਿੰਘ ਝਬਾਲ ਦੇ ਜੱਦੀ ਪਿੰਡ ਝਬਾਲ ਦੀ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਹੋਈ ਵਿਸ਼ਾਲ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਰਾਜਨੀਤਕ ਸ਼ਕਤੀ ਵਜੋਂ ਉੱਭਰ ਆਏ | ਇਸ ਮੌਕੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ 43 ਮੌਜੂਦਾ ਸਰਪੰਚਾਂ, 8 ਮਿਉਂਸੀਪਲ ਕੌਂਸਲਾਂ ਤੇ ਦਰਜਨਾਂ ਸਾਬਕਾ ਸਰਪੰਚਾਂ ਤੇ ਚੇਅਰਮੈਨਾਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ, ਜਿੰਨਾਂ ਨੂੰ ਸ. ਬਾਦਲ ਨੇ ਸਨਮਾਨਿਤ ਕੀਤਾ | ਇਸ ਮੌਕੇ ਪਿ੍ੰਸੀਪਲ ਰੰਧਾਵਾ ਨੂੰ ਹਲਕਾ ਇੰਚਾਰਜ ਵੀ ਐਲਾਨਿਆ ਗਿਆ | ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੂੰ ਤਰਨ ਤਾਰਨ ਜ਼ਿਮਨੀ ਚੋਣ ਲਈ ਪਾਰਟੀ ਇੰਚਾਰਜ ਵੀ ਨਿਯੁਕਤ ਕੀਤਾ | ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਆਜ਼ਾਦ ਦੇ ਮੈਂਬਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਹੋਣ ਵਾਲੀ ਜ਼ਿਮਨੀ ਚੋਣ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦੀ ਸਰਕਾਰ ਦਾ ਮੁੱਢ ਬੰਨੇਗੀ | ਉਨ੍ਹਾਂ ਨੇ ਦਿੱਲੀ ਤੋਂ ਪੰਜਾਬ ਨੂੰ ਲੁੱਟਣ ਲਈ ਆਏ ਲੁਟੇਰਿਆਂ ਨੂੰ ਭਜਾਉਣ ਤੇ ਸੂਬੇ ਦੀ ਤਰੱਕੀ ਲਈ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਲੋਕਾਂ ਨੂੰ ਅਪੀਲ ਕੀਤੀ | ਸੁਖਬੀਰ ਸਿੰਘ ਬਾਦਲ ਨੇ ਸਮੂਹ ਅਕਾਲੀ ਵਰਕਰਾਂ ਨੂੰ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਲਈ ਰਾਤ-ਦਿਨ ਮਿਹਨਤ ਕਰਨ ਲਈ ਕਿਹਾ | ਇਸ ਮੌਕੇ ਉਨ੍ਹਾਂ ਨੇ 'ਆਪ' ਸਰਕਾਰ ਵਲੋਂ ਬੇਅਦਬੀਆਂ ਲਈ ਲਿਆਂਦੇ ਗਏ ਬਿੱਲ ਨੂੰ ਡਰਾਮਾ ਦੱਸਦਿਆਂ ਕਿਹਾ ਕਿ 'ਆਪ' ਤੇ ਕਾਂਗਰਸ ਸਰਕਾਰ ਵੋਟਾਂ ਖ਼ਾਤਰ ਸਿਆਸਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਬੇਅਦਬੀਆਂ ਦੇ ਦੋਸ਼ੀਆਂ ਦੀ ਨਿਰੱਪਖ ਜਾਂਚ ਕਰਵਾਈ ਜਾਵੇ ਤਾਂ ਆਮ ਆਦਮੀ ਪਾਰਟੀ ਹੀ ਦੋਸ਼ੀ ਪਾਈ ਜਾਵੇਗੀ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਤੇ ਕਾਂਗਰਸ ਵਲੋਂ ਖ਼ੇਤਰੀ ਪਾਰਟੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ, ਜਿਸ ਤਰ੍ਹਾਂ ਅਕਾਲੀ ਦਲ ਦੇ ਜੁਝਾਰੂ ਯੋਧਿਆਂ ਵਲੋਂ ਮਹੰਤਾਂ ਕੋਲੋਂ ਗੁਰਦੁਆਰੇ ਆਜ਼ਾਦ ਕਰਵਾਏ ਗਏ ਸਨ, ਉਸੇ ਤਰ੍ਹਾਂ ਹੁਣ ਪੰਜਾਬ ਨੂੰ ਆਜ਼ਾਦ ਕਰਾਉਣ ਲਈ ਸਮੂਹ ਪੰਜਾਬੀਆਂ ਨੂੰ ਇਕਮੁੱਠ ਹੋਣ ਦੀ ਅਪੀਲ ਕੀਤੀ | ਇਸ ਮੌਕੇ ਅਕਾਲੀ ਦਲ ਦੇ ਵਰਕਰਾਂ ਵਲੋਂ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਨ ਸਭਾ ਹਲਕਾ ਤਰਨ ਤਾਰਨ ਦੇ ਕੋਆਰਡੀਨੇਟਰ ਗੁਲਜ਼ਾਰ ਸਿੰਘ ਰਣੀਕੇ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਚੇਅਰਮੈਨ ਗੁਰਸੇਵਕ ਸਿੰਘ ਸੇਖ, ਗੌਰਵਦੀਪ ਸਿੰਘ ਵਲਟੋਹਾ, ਸ਼੍ਰੋਮਣੀ ਕਮੇਟੀ ਮੈਂਬਰ ਮੁਖਵਿੰਦਰ ਸਿੰਘ, ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ, ਸਰਪੰਚ ਮਨਜੀਤ ਕੌਰ ਬਾਠ, ਸਰਪੰਚ ਸਤਨਾਮ ਸਿੰਘ ਬਾਠ, ਇਕਬਾਲ ਸਿੰਘ ਸੰਧੂ, ਚੇਅ. ਗੁਰਸੇਵਕ ਸਿੰਘ ਸੇਖ, ਪਰਮਜੀਤ ਸਿੰਘ ਪੰਮਾ ਗੱਗੋਬੂਹਾ, ਡਾਇਰੈਕਟਰ ਦਲਜੀਤ ਸਿੰਘ ਐਮਾ, ਚੇਅ. ਹਰਵੰਤ ਸਿੰਘ ਝਬਾਲ, ਰਾਮ ਸਿੰਘ ਨਾਮਧਾਰੀ, ਗੁਰਿੰਦਰ ਸਿੰਘ ਲਾਡੀ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਪੂਰਨ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸਰਪੰਚ ਸੋਨੂੰ ਬਰਾੜ, ਅਮਰਿੰਦਰ ਸਿੰਘ ਮਾਣਕ ਬੰਬੇ, ਸਾਬਕਾ ਸਰਪੰਚ ਜਗਤਾਰ ਸਿੰਘ ਜੱਗਾ, ਸਾਬਕਾ ਸਰਪੰਚ ਵਰਿੰਦਰਜੀਤ ਸਿੰਘ ਹੀਰਾ ਪੁਰ, ਸੁਰਜੀਤ ਸਿੰਘ ਮੀਆਂਪੁਰ, ਸਾਬਕਾ ਸਰਪੰਚ ਗੁਰਿੰਦਰ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਚੇਅਰਮੈਨ ਤੇਗਾ ਸਿੰਘ ਸੋਹਲ, ਸੁਖਜਿੰਦਰ ਸਿੰਘ ਵਿੱਕੀ, ਗਿਆਨੀ ਸੁਖਰਾਜ ਸਿੰਘ ਸੋਹਲ, ਸਰਪੰਚ ਹਰਭਾਲ ਸਿੰਘ ਲਾਡੀ ਐਮਾ, ਐਡਵੋਕੇਟ ਰਾਜਨ ਭੋਜੀਆਂ, ਆਦੇਸ਼ ਬੀਰ ਸਿੰਘ ਐਮਾਂ ਸੁਖਜਿੰਦਰ ਸਿੰਘ ਕਸੇਲ, ਪ੍ਰੀਤ ਇੰਦਰ ਸਿੰਘ,ਬੱਬਾ ਮੱਜੂਪੁਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |
ਅਕਾਲੀ ਦਲ ਨੇ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਜ਼ਿਮਨੀ ਚੋਣ ਲਈ ਤਰਨ ਤਾਰਨ ਤੋਂ ਉਮੀਦਵਾਰ ਐਲਾਨਿਆ
ਅਜੀਤ ਡੈਸਕ
21-07-2025