ਸੁਲਤਾਨਵਿੰਡ (ਅੰਮਿ੍ਤਸਰ), 20 ਜੁਲਾਈ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਮੌਤ ਹੋ ਗਈ, ਜਿਸਦੀ ਪਹਿਚਾਣ ਰਾਜੂ ਪੁੱਤਰ ਦਰਸ਼ਨ ਸਿੰਘ ਵਜੋਂ ਹੋਈ ਹੈ | ਇਸ ਮੌਕੇ ਗੱਲਬਾਤ ਕਰਦਿਆਂ ਮਿ੍ਤਕ ਨੌਜਵਾਨ ਦੀ ਭੈਣ ਸੀਮਾ ਨੇ ਦੱਸਿਆ ਕਿ ਮੇਰਾ ਮਾਂ-ਪਿਓ ਨਾ ਹੋਣ ਕਰਕੇ ਰਾਜੂ ਇਕ ਜੰਝ ਘਰ ਵਿਖੇ ਰਹਿੰਦਾ ਸੀ ਜਿਸਦੀ ਦੇਖ ਭਾਲ ਮੈਨੂੰ ਕਰਨੀ ਪੈਂਦੀ ਸੀ | ਉਨ੍ਹਾਂ ਦੱਸਿਆ ਕਿ ਅੱਜ ਸਵੇਰੇ ਰਾਜੂ ਦੀ ਨਸ਼ੇ ਕਾਰਨ ਮੌਤ ਹੋ ਗਈ | ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਰਜਿੰਦਰ ਸਿੰਘ ਨੇ ਦੱਸਿਆ ਕਿ ਅਜੇ ਤੱਕ ਪੁਲਿਸ ਕੋਲ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਕੋਈ ਦਰਖਾਸਤ ਨਹੀਂ ਦਿੱਤੀ, ਜੇਕਰ ਸ਼ਿਕਾਇਤ ਦਰਜ ਕਰਵਾਉਣਗੇ ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ |
ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ
ਅਜੀਤ ਡੈਸਕ
21-07-2025