ਛੇਹਰਟਾ, 20 ਜੁਲਾਈ (ਪੱਤਰ ਪ੍ਰੇਰਕ)-ਅੰਮਿਤਸਰ ਦੇ ਇਲਾਕਾ ਛੇਹਰਟਾ 'ਚ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੂੰ ਉਸ ਵਕਤ ਵੱਡੀ ਸਫ਼ਲਤਾ ਮਿਲੀ ਜਦ ਪੁਲਿਸ ਥਾਣਾ ਛੇਹਰਟਾ ਇਲਾਕੇ ਵਿਚੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 15 ਕਿਲੋ 400 ਗ੍ਰਾਮ ਹੈਰੋਇਨ ਤੇ ਕਾਰ ਬਰਾਮਦ ਕੀਤੀ | ਫੜੀ ਗਈ ਹੈਰੋਇਨ ਦੀ ਕੀਮਤ ਕਰੋੜਾਂ 'ਚ ਦੱਸੀ ਜਾ ਰਹੀ ਹੈ | ਐਂਟੀ ਨਾਰਕੋਟਿਕਸ ਟਾਸਕ ਫੋਰਸ ਦੇ ਡੀ. ਐੱਸ. ਪੀ. ਰਵੀ ਸ਼ੇਰ ਸਿੰਘ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਦੱਸਿਆ ਕਿ ਇਕ ਨੌਜਵਾਨ ਗੱਡੀ 'ਤੇ ਸਵਾਰ ਹੋ ਕੇ ਆ ਛੇਹਰਟਾ ਵੱਲ ਆ ਰਿਹਾ ਸੀ ਜਦ ਪੁਲਿਸ ਟੀਮ ਵਲੋਂ ਉਕਤ ਵਿਅਕਤੀ ਨੂੰ ਰੋਕ ਕੇ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਨੌਜਵਾਨ ਕੋਲੋਂ 15 ਕਿਲੋ 400 ਗ੍ਰਾਮ ਹੈਰੋਇਨ ਦੀ ਵੱਡੀ ਖੇਪ ਬਰਾਮਦ ਹੋਈ ਹੈ ਤੇ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗੇਰਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ | ਡੀ. ਐੱਸ. ਪੀ. ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਮਿਲੀ ਜਾਣਕਾਰੀ ਅਨੁਸਾਰ ਫੜੇ ਗਏ ਕਥਿਤ ਦੋਸ਼ੀ ਦੀ ਪਹਿਚਾਣ ਪਰਮਜੀਤ ਸਿੰਘ ਜੋ ਕਿ ਅੰਮਿ੍ਤਸਰ ਦੇ ਹਲਕਾ ਅਟਾਰੀ ਦੇ ਪਿੰਡ ਮੋਦੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ |