16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜੀਵਨਜੋਤ ਪ੍ਰਾਜੈਕਟ 2.0 ਤਹਿਤ 21 ਬੱਚੇ ਰੈਸਕਿਊ-ਡਾ. ਬਲਜੀਤ ਕੌਰ

ਅਜੀਤ ਡੈਸਕ 21-07-2025
ਚੰਡੀਗੜ੍ਹ, 20 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਨੂੰ ਭੀਖ ਮੁਕਤ ਬਣਾਉਣ ਲਈ ਜੰਗੀ ਪੱਧਰ 'ਤੇ ਮੁਹਿੰਮ ਚਲਾਈ ਜਾ ਰਹੀ ਹੈ | ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੀਵਨਜੋਤ ਪ੍ਰਾਜੈਕਟ 2.0 ਦੇ ਤਹਿਤ ਲੁਧਿਆਣਾ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਜ਼ਿਲਿ੍ਹਆਂ ਵਿਚੋਂ ਭੀਖ ਮੰਗਦੇ ਕੁੱਲ 21 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਹੈ | ੁਨ੍ਹਾਂ ਦੱਸਿਆ ਕਿ ਵਿਭਾਗ ਦੀ ਜ਼ਿਲ੍ਹਾ ਬਾਲ ਸੁਰੱਖਿਆ ਟੀਮ ਵਲੋਂ ਲੁਧਿਆਣਾ ਦੇ ਬੱਸ ਅੱਡਾ, ਰੇਲਵੇ ਸਟੇਸ਼ਨ ਤੇ ਹੋਰ ਥਾਵਾਂ 'ਤੇ ਵਿਸ਼ੇਸ਼ ਛਾਪੇ ਮਾਰ ਕੇ 18 ਬੱਚਿਆਂ ਨੂੰ ਬਚਾਇਆ ਗਿਆ, ਜਦਕਿ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਤੋਂ 3 ਹੋਰ ਬੱਚੇ ਰੈਸਕਿਊ ਹੋਏ | ਇਨ੍ਹਾਂ ਸਾਰੇ ਬੱਚਿਆਂ ਨੂੰ ਬਾਲ ਭਲਾਈ ਕਮੇਟੀਆਂ ਅੱਗੇ ਪੇਸ਼ ਕਰਕੇ ਫਿਲਹਾਲ ਸੁਰੱਖਿਅਤ ਤੌਰ 'ਤੇ ਬਾਲ ਘਰਾਂ ਵਿਚ ਰੱਖਿਆ ਗਿਆ ਹੈ | ਡਾ. ਬਲਜੀਤ ਕੌਰ ਨੇ ਕਿਹਾ ਕਿ ਜੇ ਜਾਂਚ ਦੌਰਾਨ ਇਹ ਸਾਬਤ ਹੁੰਦਾ ਹੈ ਕਿ ਕਿਸੇ ਵਿਅਕਤੀ ਵਲੋਂ ਇਨ੍ਹਾਂ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕੀਤਾ ਗਿਆ, ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਹੋਣ ਬਾਰੇ ਸ਼ੱਕ ਹੋਇਆ ਤਾਂ ਡੀ.ਐਨ.ਏ. ਜਾਂਚ ਵੀ ਕਰਵਾਈ ਜਾ ਸਕਦੀ ਹੈ | ਅੰਤ ਵਿਚ, ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਬੱਚੇ ਨੂੰ ਭੀਖ ਨਾ ਦਿੱਤੀ ਜਾਵੇ ਤੇ ਜੇਕਰ ਕਿਤੇ ਵੀ ਕੋਈ ਬੱਚਾ ਭੀਖ ਮੰਗਦਾ ਨਜ਼ਰ ਆਵੇ, ਤਾਂ ਤੁਰੰਤ 1098 ਚਾਈਲਡ ਹੈਲਪ ਲਾਈਨ 'ਤੇ ਸੂਚਨਾ ਦਿੱਤੀ ਜਾਵੇ |
ਪਿਛਲੀ ਖ਼ਬਰ ਨਿਸ਼ਚੈ ਸਿਵਲ ਸਰਵਿਸਿਜ਼ ਕੋਚਿੰਗ ਅਕੈਡਮੀ, ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੀ ਸੀ- ਸੈਟ ਦੀ ਆਨਲਾਈਨ ਕਲਾਸ ਲਗਾਈ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਵਿਰੁੱਧ ਅਕਾਲੀ ਦਲ ਵਲੋਂ ਰੋਸ ਧਰਨਾ ਕੱਲ੍ਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।