22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਫਰਾਂਸ ਤੇ ਪਾਕਿਸਤਾਨ ਆਧਾਰਿਤ ਹਥਿਆਰ ਤਸਕਰੀ ਗਰੋਹ ਦਾ ਪਰਦਾਫਾਸ਼ <br/>

ਅਜੀਤ ਡੈਸਕ 22-07-2025

ਚੋਗਾਵਾਂ, 21 ਜੁਲਾਈ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ. ਇੰਦਰਜੀਤ ਸਿੰਘ ਰਾਜਾਸਾਂਸੀ ਦੀ ਅਗਵਾਈ ਹੇਠ ਸਪੈਸ਼ਲ ਸੈੱਲ, ਅੰਮਿ੍ਤਸਰ ਦਿਹਾਤੀ ਵਲੋਂ ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ ਫਰਾਂਸ ਅਤੇ ਪਾਕਿਸਤਾਨ ਆਧਾਰਿਤ ਹਥਿਆਰ ਤਸਕਰੀ ਗਰੋਹ ਨੂੰ ਬੇਨਕਾਬ ਕਰਕੇ ਪਿਸਤੌਲ ਤੇ ਜਿੰਦਾ ਰੌਂਦ ਸਮੇਤ 4 ਤਸਕਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸੰਬੰਧੀ ਡੀ.ਐੱਸ.ਪੀ. ਇੰਦਰਜੀਤ ਸਿੰਘ ਰਾਜਾਸਾਂਸੀ ਨੇ ਦੱਸਿਆ ਕਿ ਸਪੈਸ਼ਲ ਸੈੱਲ ਦੇ ਏ.ਐੱਸ.ਆਈ. ਤਰਸੇਮ ਸਿੰਘ ਤੇ ਪੁਲਿਸ ਪਾਰਟੀ ਵਲੋਂ ਪਿੰਡ ਪੰਡੋਰੀ ਵਿਖੇ ਨਾਕੇਬੰਦੀ ਦੌਰਾਨ ਸਵਰਾਜ ਪੁੱਤਰ ਸਰਫ਼ਰਾਜ, ਨਿਵਾਸੀ ਮੁਹੱਲਾ ਗੁਰੂ ਕਾ ਖੂਹ, ਤਰਨਤਾਰਨ, ਅਰਸ਼ਦੀਪ ਸਿੰਘ ਪੁੱਤਰ ਰਾਜ ਸਿੰਘ, ਨਿਵਾਸੀ ਮਸਤਗੜ੍ਹ, ਤਰਨਤਾਰਨ, ਗੁਲਾਬ ਸਿੰਘ ਪੁੱਤਰ ਜਗਤਾਰ ਸਿੰਘ, ਨਿਵਾਸੀ ਚੂਸਲੇਵੜ ਤਰਨਤਾਰਨ ਤੇ ਗੌਰਵ ਪੁੱਤਰ ਮਨਜੀਤ ਸਿੰਘ, ਨਿਵਾਸੀ ਮੁਹੱਲਾ ਗੁਰੂ ਕਾ ਖੂਹ ਤਰਨਤਾਰਨ ਨੂੰ 4 ਪਿਸਤੌਲ, 10 ਜਿੰਦਾ ਰੌਂਦ, ਤਿੰਨ ਮੋਬਾਈਲ ਫੋਨ ਤੇ ਇੱਕ ਐਕਟੀਵਾ ਸਕੂਟਰ ਸਮੇਤ ਗਿ੍ਫ਼ਤਾਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਦੋਸ਼ੀ ਵਟਸਐਪ ਰਾਹੀਂ ਪਾਕਿਸਤਾਨ ਅਤੇ ਫਰਾਂਸ ਆਧਾਰਤ ਹਥਿਆਰ ਤਸਕਰਾਂ ਨਾਲ ਸਿੱਧੇ ਸੰਪਰਕ ਵਿਚ ਸਨ | ਸਾਰੇ ਦੋਸ਼ੀ ਫਰਾਂਸ ਵਿਚ ਬੈਠੇ 'ਗੋਪੀ' (ਨਿਵਾਸੀ ਡੇਰਾ ਬਾਬਾ ਨਾਨਕ) ਦੇ ਕਹਿਣ 'ਤੇ ਤਸਕਰੀ ਕਰ ਚੁਕੇ ਸਨ | ਇਹ ਹਥਿਆਰਾਂ ਦੀ ਖੇਪ ਪਾਕਿਸਤਾਨ ਵਲੋਂ ਡਰੋਨ ਰਾਹੀਂ ਭਾਰਤ 'ਚ ਭੇਜੀ ਗਈ ਸੀ | ਇਸ ਸੰਬੰਧ ਵਿਚ ਉਕਤ ਦੋਸ਼ੀਆਂ ਖਿਲਾਫ ਥਾਣਾ ਲੋਪੋਕੇ ਵਿਖੇ ਅਸਲਾ ਐਕਟ ਦੀਆ ਵੱਖ-ਵੱਖ ਧਾਰਾਵਾਂ ਹੇਠ ਐਫ.ਆਈ.ਆਰ. ਦਰਜ ਕੀਤੀ ਗਈ ਹੈ |

ਪਿਛਲੀ ਖ਼ਬਰ ਪੰਜ ਮੈਂਬਰੀ (ਭਰਤੀ ਕਮੇਟੀ) ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ '11 ਅਗਸਤ' ਨੂੰ ਸੱਦਿਆ ਜਨਰਲ ਇਜਲਾਸ <br/> ਅਗਲੀ ਖ਼ਬਰ ਸਿਆਸੀ ਦਲਾਂ ਵਲੋਂ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਜੋੜ-ਤੋੜ ਤੇ ਪ੍ਰਚਾਰ ਸਿਖ਼ਰਾਂ 'ਤੇ ਕਿਉਂ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।