22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

-ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ- ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ <br/>

ਅਜੀਤ ਡੈਸਕ 22-07-2025

ਐੱਸ. ਏ. ਐੱਸ. ਨਗਰ, 21 ਜੁਲਾਈ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਆਮਦਨ ਤੋਂ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਜ਼ਮਾਨਤ ਅਰਜ਼ੀ 'ਤੇ ਅੱਜ ਸੁਣਵਾਈ ਕੀਤੀ ਜਾਣੀ ਹੈ | ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ 25 ਜੂਨ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਤੇ 11 ਦਿਨਾਂ ਦੇ ਪੁਲਿਸ ਰਿਮਾਂਡ ਉਪਰੰਤ ਮੁਹਾਲੀ ਅਦਾਲਤ ਵਲੋਂ ਉਨ੍ਹਾਂ ਨੂੰ ਪਹਿਲਾਂ 6 ਜੁਲਾਈ ਤੇ ਮੁੜ 19 ਜੁਲਾਈ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜਿਆ ਗਿਆ ਸੀ | ਇਸ ਮਾਮਲੇ ਵਿਚ ਉਨ੍ਹਾਂ 'ਤੇ ਵਿਜੀਲੈਂਸ ਵਲੋਂ ਦੋਸ਼ ਲਗਾਏ ਗਏ ਹਨ ਕਿ ਮਜੀਠੀਆ ਨੇ ਰਾਜਸੀ ਅਹੁਦੇ ਦਾ ਫਾਇਦਾ ਚੁਕਦਿਆਂ 540 ਕਰੋੜ ਦੀ ਬੇਨਾਮੀ ਜਾਇਦਾਦ ਬਣਾਈ ਹੈ | ਜ਼ਮਾਨਤ ਪਟੀਸ਼ਨ ਦੇ ਨਾਲ-ਨਾਲ ਮਜੀਠੀਆ ਦੇ ਵਕੀਲ ਐੱਚ. ਐੱਸ. ਧਨੋਆ ਵਲੋਂ ਦਾਇਰ ਕੀਤੀਆਂ ਅਰਜ਼ੀਆਂ, ਜਿਵੇਂ ਕਿ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿਚ ਨਜ਼ਰਬੰਦ ਮਜੀਠੀਆ ਦੀ ਸੰਤਰੀ ਸ਼੍ਰੇਣੀ ਅਨੁਸਾਰ ਬੈਰਕ ਬਦਲੀ, ਮਸ਼ੋਬਰਾ ਸਥਿਤ ਜਾਇਦਾਦ 'ਚ ਵਿਜੀਲੈਂਸ ਵਲੋਂ ਤਾਲਾ ਤੋੜ ਕੇ ਅੰਦਰ ਤਲਾਸ਼ੀ ਲੈਣ ਸੰਬੰਧੀ ਤੇ ਮਜੀਠੀਆ ਦੀ ਗਿ੍ਫ਼ਤਾਰੀ ਦੇ ਆਧਾਰ ਸੰਬੰਧੀ ਦਾਇਰ ਅਰਜ਼ੀਆਂ 'ਤੇ ਵੀ ਸੁਣਵਾਈ ਅੱਜ 22 ਜੁਲਾਈ ਲਈ ਵਿਸ਼ੇਸ਼ ਜੱਜ ਹਰਦੀਪ ਸਿੰਘ ਦੀ ਅਦਾਲਤ ਵਲੋਂ ਤੈਅ ਕੀਤੀ ਗਈ ਸੀ |

ਪਿਛਲੀ ਖ਼ਬਰ ਲੁਧਿਆਣਾ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਅਗਲੀ ਖ਼ਬਰ ਪੰਜ ਮੈਂਬਰੀ (ਭਰਤੀ ਕਮੇਟੀ) ਵਲੋਂ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ '11 ਅਗਸਤ' ਨੂੰ ਸੱਦਿਆ ਜਨਰਲ ਇਜਲਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।