22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਲੁਧਿਆਣਾ ਵਿਖੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ

ਅਜੀਤ ਡੈਸਕ 22-07-2025
ਲੁਧਿਆਣਾ, 21 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਇਲਾਕੇ ਸ਼ਾਮ ਨਗਰ ਵਿਚ ਬੀਤੀ ਦੇਰ ਰਾਤ 12.00 ਵਜੇ ਦੇ ਕਰੀਬ ਇਕ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ | ਜਿਸ ਦੀ ਪਛਾਣ ਰੋਹਿਤ (25) ਪੁੱਤਰ ਨਰੇਸ਼ ਕੁਮਾਰ ਵਾਸੀ ਹੈਬੋਵਾਲ ਵਜੋਂ ਹੋਈ ਹੈ | ਰੋਹਿਤ ਦੇ ਪਿਤਾ ਨਰੇਸ਼ ਕੁਮਾਰ ਦੇ ਬਿਆਨਾਂ 'ਤੇ ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਜਵਾਹਰ ਨਗਰ ਦੇ ਮਾਨਵ ਤੇ ਉਸਦੇ ਅਣਪਛਾਤੇ ਸਾਥੀ ਵਿਰੁੱਧ ਕਤਲ ਦੇ ਦੋਸ਼ਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ | ਨਰੇਸ਼ ਕੁਮਾਰ ਨੇ ਕਿਹਾ ਕਿ ਉਸਦਾ ਪੁੱਤਰ ਐਤਵਾਰ ਰਾਤ ਨੂੰ ਆਪਣੇ ਦੋਸਤਾਂ ਨਾਲ ਕਿਸੇ ਕੰਮ ਲਈ ਜਾਣ ਦਾ ਕਹਿ ਕੇ ਗਿਆ ਸੀ | ਬਾਅਦ ਵਿਚ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਜਵਾਹਰ ਨਗਰ ਵਾਸੀ ਮਾਨਵ ਤੇ ਉਸਦੇ ਸਾਥੀਆਂ ਨੇ ਉਸਨੂੰ ਗੋਲੀਆਂ ਮਾਰ ਦਿੱਤੀਆਂ | ਡਵੀਜ਼ਨ ਨੰਬਰ 5 ਦੀ ਪੁਲਿਸ ਨੇ ਬੀ.ਐਨ.ਐਸ. ਤੇ ਆਰਮਜ਼ ਐਕਟ ਦੀਆਂ ਧਾਰਾਵਾਂ 103 (ਕਤਲ) ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਹੈ | ਇਸ ਤੋਂ ਪਹਿਲਾਂ ਪੁਲਿਸ ਨੂੰ ਕਥਿਤ ਦੋਸ਼ੀ ਮਾਨਵ ਨੇ ਸੂਚਨਾ ਦਿੱਤੀ ਸੀ ਕਿ ਸ਼ਾਮ ਨਗਰ ਵਿਚ ਤਿੰਨ ਨੌਜਵਾਨਾਂ ਵਲੋਂ ਉਸ ਨੂੰ ਘੇਰ ਲਿਆ ਗਿਆ ਅਤੇ ਉਹ ਉਸ ਨੂੰ ਗੋਲੀ ਮਾਰਨਾ ਚਾਹੁੰਦੇ ਸਨ | ਉਸਨੇ ਆਪਣੀ ਸਵੈ ਰੱਖਿਆ ਲਈ ਉਨ੍ਹਾਂ 'ਤੇ ਗੋਲੀ ਚਲਾਈ, ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਵਲੋਂ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਰਤੀ ਕਿਸਾਨ ਵਿਸ਼ਵ ਭਰ ਦੀ 27 ਫ਼ੀਸਦੀ ਆਬਾਦੀ ਦਾ ਢਿੱਡ ਭਰਨ 'ਚ ਮੋਹਰੀ <br/> ਅਗਲੀ ਖ਼ਬਰ -ਮਾਮਲਾ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ- ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਅੱਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।