22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕੈਬਨਿਟ ਸਬ-ਕਮੇਟੀ ਵਲੋਂ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ <br/>

ਅਜੀਤ ਡੈਸਕ 22-07-2025

ਚੰਡੀਗੜ੍ਹ, 21 ਜੁਲਾਈ (ਅਜੀਤ ਬਿਊਰੋ)-ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਵਲੋਂ ਅੱਜ ਨਗਰ ਨਿਗਮਾਂ ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ, ਜਿਸਦੀ ਪ੍ਰਧਾਨਗੀ ਵਿੱਤ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਕੀਤੀ | ਉਨ੍ਹਾਂ ਨਾਲ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ, ਸਾਬਕਾ ਮੰਤਰੀ ਤੇ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਸਾਬਕਾ ਮੰਤਰੀ ਤੇ ਕਰਤਾਰਪੁਰ ਦੇ ਵਿਧਾਇਕ ਬਲਕਾਰ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਤੇਜਵੀਰ ਸਿੰਘ ਤੇ ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵੀ ਮੌਜੂਦ ਸਨ | ਇਸ ਮੌਕੇ ਕੈਬਨਿਟ ਸਬ-ਕਮੇਟੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਵਿਵਹਾਰਕ ਹੱਲ ਪੇਸ਼ ਕਰਨ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਸਥਾਨਕ ਸਰਕਾਰਾਂ ਵਿਭਾਗ ਤੋਂ ਪਿਛਲੀ ਮੀਟਿੰਗ ਤੋਂ ਬਾਅਦ ਯੂਨੀਅਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਦਿਸ਼ਾ 'ਚ ਹੋਈ ਪ੍ਰਗਤੀ ਬਾਰੇ ਜਾਣਕਾਰੀ ਲਈ ਗਈ | ਉਨ੍ਹਾਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਹਮਦਰਦੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਜਾਇਜ਼ ਮੰਗਾਂ ਨੂੰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਨਗਰ ਨਿਗਮਾਂ ਦੇ ਮੁਲਾਜ਼ਮਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤੇ ਉਨ੍ਹਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਸਮੇਂ ਸਿਰ ਹੱਲ ਕਰਨ ਲਈ ਵਚਨਬੱਧ ਹੈ | ਮੀਟਿੰਗਾਂ ਦੌਰਾਨ ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੀ ਨੁਮਾਇੰਦਗੀ ਰਮੇਸ਼ ਕੁਮਾਰ (ਕਨਵੀਨਰ), ਕੁਲਵੰਤ ਸਿੰਘ ਸੈਣੀ (ਸਰਪ੍ਰਸਤ), ਗੋਪਾਲ ਥਾਪਰ (ਸਹਿ-ਕਨਵੀਨਰ), ਅਤੇ ਅਸ਼ੋਕ ਤਾਰਵਾਨ (ਸਹਿ-ਕਨਵੀਨਰ) ਨੇ ਕੀਤੀ | ਪੰਜਾਬ ਸਫਾਈ ਮਜ਼ਦੂਰ ਫੈਡਰੇਸ਼ਨ ਦੀ ਨੁਮਾਇੰਦਗੀ ਨਰੇਸ਼ ਕੁਮਾਰ (ਪ੍ਰਧਾਨ), ਜੁਗਿੰਦਰਪਾਲ (ਉੱਪ ਪ੍ਰਧਾਨ), ਗੋਪਾਲ ਕਿ੍ਸ਼ਨ (ਚੇਅਰਮੈਨ), ਰਾਕੇਸ਼ ਅਤੇ ਰਾਜ ਹੰਸ ਨੇ ਕੀਤੀ |

ਪਿਛਲੀ ਖ਼ਬਰ ਕਾਂਗਰਸ ਵਲੋਂ ਮੁਹਾਲੀ ਸਥਿਤ ਗਮਾਡਾ ਦਫ਼ਤਰ ਅੱਗੇ ਨਵੀਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ <br/> ਅਗਲੀ ਖ਼ਬਰ ਕੀ ਸਚਮੁੱਚ ਉਦਯੋਗਿਕ ਨਗਰੀ 'ਚ ਵਧ ਰਹੇ ਪ੍ਰਦੂਸ਼ਣ ਲਈ ਉਦਯੋਗ ਜ਼ਿੰਮੇਵਾਰ ਹਨ? <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।