22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹਾਈ ਕੋਰਟ ਵਲੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਰੱਦ

ਅਜੀਤ ਡੈਸਕ 22-07-2025
ਹੁਣ ਤੱਕ ਕਰੀਬ 1.35 ਕਰੋੜ ਰੁਪਏ ਦੀ ਜਾਇਦਾਦ ਕੀਤੀ ਜਾ ਚੁੱਕੀ ਹੈ ਜ਼ਬਤ
ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਬਠਿੰਡਾ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਪ੍ਰੰਤੂ ਕਾਂਸਟੇਬਲ ਅਮਨਦੀਪ ਕੌਰ ਦੇ ਵਕੀਲ ਵਲੋਂ ਕੀਤੀ ਗਈ ਅਪੀਲ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ | ਇਸ ਤੋਂ ਪਹਿਲਾਂ ਕਾਂਸਟੇਬਲ ਅਮਨਦੀਪ ਕੌਰ ਨੂੰ ਜ਼ਿਲ੍ਹਾ ਅਦਾਲਤ ਤੋਂ ਵੀ ਰਾਹਤ ਨਹੀਂ ਮਿਲੀ ਸੀ | ਉਸਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤਾ ਸੀ | ਬਰਖ਼ਾਸਤ ਕਾਂਸਟੇਬਲ ਦੀ ਹੁਣ ਤੱਕ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ | ਬਰਖ਼ਾਸਤ ਕਾਂਸਟੇਬਲ ਨੇ ਅਦਾਲਤ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ |

ਪਿਛਲੀ ਖ਼ਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧੂਰੇ ਕੰਮ ਪੂਰੇ ਕਰਨ ਲਈ ਜੰਗੀ ਪੱਧਰ 'ਤੇ ਕੰਮ ਜਾਰੀ <br/> ਅਗਲੀ ਖ਼ਬਰ ਐਨ.ਆਰ.ਆਈ. ਦੇ ਘਰ ਦੇ ਗੇਟ 'ਤੇ ਅਣਪਛਾਤਿਆਂ ਨੇ ਮਾਰੀਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।