22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ <br/>

ਅਜੀਤ ਡੈਸਕ 22-07-2025
ਨਵੀਂ ਦਿੱਲੀ, 21 ਜੁਲਾਈ (ਅ.ਬ.)-ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਆਜ਼ਾਦੀ ਸੰਗਰਾਮ ਦੇ ਤਿੰਨ ਮਹਾਨ ਸ਼ਹੀਦਾਂ - ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਮਦਨ ਲਾਲ ਢੀਂਗਰਾ ਨੂੰ ਮਰਨ ਉਪਰੰਤ ਭਾਰਤ ਦਾ ਸਭ ਤੋਂ ਉੱਚ ਨਾਗਰਿਕ ਸਨਮਾਨ, ਭਾਰਤ ਰਤਨ ਪ੍ਰਦਾਨ ਕਰੇ | ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਇਹ ਮੰਗ ਉਠਾਉਂਦੇ ਹੋਏ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਮਹਾਨ ਸ਼ਹੀਦ ਸਨ, ਜਿਨ੍ਹਾਂ ਨੇ ਭਾਰਤ ਦੇ ਆਜ਼ਾਦੀ ਸੰਗਰਾਮ 'ਚ ਦਮਨਕਾਰੀ ਬਰਤਾਨਵੀ ਸ਼ਾਸਨ ਵਿਰੁੱਧ ਆਪਣੀਆਂ ਜਾਨਾਂ ਵਾਰ ਦਿੱਤੀਆਂ | ਇਹ ਵਿਅੰਗਾਤਮਕ ਤੇ ਬਹੁਤ ਦੁਖਦਾਈ ਹੈ ਕਿ ਆਜ਼ਾਦੀ ਦੇ 77 ਸਾਲਾਂ ਬਾਅਦ ਵੀ, ਇਨ੍ਹਾਂ ਮਹਾਨ ਸ਼ਹੀਦਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਨਹੀਂ ਕੀਤਾ ਗਿਆ ਹੈ, ਜੋ ਕਿ ਬਿਨਾਂ ਸ਼ੱਕ ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਪ੍ਰਤੀ ਘੋਰ ਬੇਇਨਸਾਫ਼ੀ ਹੈ | ਉਨ੍ਹਾਂ ਦੀ ਵਿਚਾਰਧਾਰਾ, ਦਿ੍ਸ਼ਟੀ ਅਤੇ ਸ਼ਹਾਦਤ ਭਾਰਤੀਆਂ ਦੀਆਂ ਪੀੜ੍ਹੀਆਂ, ਖਾਸ ਕਰਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੀ ਰਹੀ ਹੈ | ਇਸ ਦੇ ਬਾਵਜੂਦ, ਭਾਰਤ ਨੂੰ ਆਜ਼ਾਦੀ ਪ੍ਰਾਪਤ ਹੋਣ ਦੇ ਲਗਭਗ 8 ਦਹਾਕਿਆਂ ਬਾਅਦ ਵੀ ਉਨ੍ਹਾਂ ਨੂੰ ਬਣਦੀ ਮਾਨਤਾ ਨਹੀਂ ਮਿਲੀ ਹੈ | ਇਸ ਮੰਗ ਨੂੰ ਨਾ ਸਿਰਫ਼ ਪੰਜਾਬ ਅਤੇ ਇਸਦੇ ਲੋਕਾਂ ਦੀਆਂ ਭਾਵਨਾਵਾਂ, ਸਗੋਂ ਪੂਰੇ ਦੇਸ਼ ਦੀ ਜ਼ਮੀਰ ਦਾ ਪ੍ਰਤੀਬਿੰਬ ਦੱਸਦਿਆਂ ਸੰਧੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਇਨਕਲਾਬੀ ਸਿਰਫ਼ ਖੇਤਰੀ ਨਾਇਕ ਹੀ ਨਹੀਂ ਸਨ, ਸਗੋਂ ਬਸਤੀਵਾਦੀ ਜ਼ੁਲਮ ਵਿਰੁੱਧ ਭਾਰਤ ਦੀ ਅਜਿੱਤ ਭਾਵਨਾ, ਲਚਕੀਲੇਪਣ ਅਤੇ ਵਿਰੋਧ ਦੇ ਪ੍ਰਤੀਕ ਸਨ |

ਪਿਛਲੀ ਖ਼ਬਰ ਦੂਜੇ ਰਾਜਾਂ ਤੋਂ ਆਉਂਦੇ ਸਸਤੇ ਤੇਲ 'ਤੇ ਐਂਟਰੀ ਟੈਕਸ ਲਗਾਉਣ ਦੀ ਮੰਗ <br/> ਅਗਲੀ ਖ਼ਬਰ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਅਧੂਰੇ ਕੰਮ ਪੂਰੇ ਕਰਨ ਲਈ ਜੰਗੀ ਪੱਧਰ 'ਤੇ ਕੰਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।