22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1600.16 ਫੁੱਟ

ਅਜੀਤ ਡੈਸਕ 22-07-2025
ਨੰਗਲ, 21 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1600.16 ਫੁੱਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 43671 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25567 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1597.97 ਫੁੱਟ ਸੀ | 21.07.2024 ਨੂੰ ਭਾਖੜਾ ਡੈਮ 'ਚ 32767 ਕਿਊਸਿਕ ਪਾਣੀ ਆ ਰਿਹਾ ਸੀ ਅਤੇ 26887 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ | ਭਾਖੜਾ ਡੈਮ 'ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ, ਪਰ ਖ਼ਾਸ ਹਾਲਾਤ 'ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ | ਭਾਖੜਾ ਡੈਮ ਦੀ ਝੀਲ 'ਗੋਬਿੰਦ ਸਾਗਰ' 65 ਵਰਗ ਮੀਲ ਖੇਤਰ 'ਚ ਫੈਲੀ ਹੈ ਤੇ ਇਸ ਝੀਲ 'ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ | ਚੇਤੇ ਰਹੇ ਕਿ ਅੱਜ ਦੇ ਦਿਨ ਪਾਣੀ ਦਾ ਪੱਧਰ ਪਿਛਲੇ ਸਾਲ ਅੱਜ ਦੇ ਦਿਨ ਨਾਲੋਂ 02.19 ਫੁੱਟ ਵੱਧ ਹੈ |

ਪਿਛਲੀ ਖ਼ਬਰ ਨਨਕਾਣਾ ਸਾਹਿਬ ਸਿੱਖ ਯਾਤਰੀ ਜਥੇ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਦੇ ਇੱਛੁਕ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ... ਅਗਲੀ ਖ਼ਬਰ ਸ਼ਹਾਦਤ ਦੇ 116 ਵਰ੍ਹੇ ਬਾਅਦ ਵੀ ਸ਼ਹੀਦ ਢੀਂਗਰਾ ਦੀ ਅੰਤਿਮ ਯਾਦਗਾਰ ਨੂੰ ਨਹੀਂ ਮਿਲ ਸਕੀ ਮਾਨਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।