22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਕੱਥੂਨੰਗਲ ਕਰਿਆਨਾ ਸਟੋਰ ਮਾਲਕਾਂ ਨੂੰ ਜਾਨੋਂ ਮਾਰਨ ਦੀ ਧਮਕੀ

ਅਜੀਤ ਡੈਸਕ 22-07-2025
50 ਲੱਖ ਫਿਰੌਤੀ ਦੀ ਕੀਤੀ ਮੰਗ
ਕੱਥੂਨੰਗਲ/ਚਵਿੰਡਾ ਦੇਵੀ, 21 ਜੁਲਾਈ (ਦਲਵਿੰਦਰ ਸਿੰਘ ਰੰਧਾਵਾ/ਸਤਪਾਲ ਸਿੰਘ ਢੱਡੇ)-ਸਥਾਨਕ ਕਸਬੇ ਵਿਖੇ ਇੱਕ ਕਰਿਆਨਾ ਸਟੋਰ ਮਾਲਕਾਂ ਪਾਸੋਂ ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਤੇ ਪੈਸੇ ਨਾ ਦੇਣ ਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ | ਇਸ ਮੌਕੇ ਜਾਣਕਾਰੀ ਦਿੰਦਿਆਂ ਦੀਪਕ ਕੁਮਾਰ ਪੁੱਤਰ ਬਲਰਾਮ ਕੁਮਾਰ ਜੋ ਕਿ ਪਿੰਡ ਕੱਥੂਨੰਗਲ ਵਿਖੇ ਸ਼ਰਮਾ ਕਰਿਆਨਾ ਸਟੋਰ ਚਲਾ ਰਹੇ ਹਨ, ਨੇ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਸਨ ਪਰ ਉਨ੍ਹਾਂ ਫੋਨ ਨਹੀਂ ਚੁੱਕਿਆ ਬਾਅਦ ਵਿਚ ਵਟਸਐਪ ਤੇ ਇੱਕ ਰਿਕਾਰਡਿੰਗ ਭੇਜ ਕੇ 50 ਲੱਖ ਰੁਪਏ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਪੁਲਿਸ ਥਾਣਾ ਕੱਥੂਨੰਗਲ ਵਿਖੇ ਲਿਖਤੀ ਦਰਖਾਸਤ ਦੇ ਕੇ ਇਨਸਾਫ ਦੀ ਮੰਗ ਕੀਤੀ ਹੈ | ਇਸ ਸੰਬੰਧੀ ਐੱਸ.ਐੱਚ.ਓ. ਕੱਥੂਨੰਗਲ ਜਸਵਿੰਦਰ ਸਿੰਘ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਦਰਖਾਸਤ ਪ੍ਰਾਪਤ ਹੋ ਚੁੱਕੀ ਹੈ ਜਾਂਚ ਕੀਤੀ ਜਾ ਰਹੀ ਹੈ |


ਪਿਛਲੀ ਖ਼ਬਰ ਸ. ਫੌਜਾ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਨੂੰ ਅਗਲੀ ਖ਼ਬਰ ਸੋਨੇ ਦੀ ਸ਼ੁੱਧਤਾ 'ਤੇ ਹੁਣ ਹੋਰ ਸਖ਼ਤੀ: 9 ਕੈਰਟ ਗਹਿਣਿਆਂ 'ਤੇ ਵੀ ਹਾਲਮਾਰਕ ਲਾਜ਼ਮੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।