22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ. ਫੌਜਾ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਨੂੰ

ਅਜੀਤ ਡੈਸਕ 22-07-2025

ਕਿਸ਼ਨਗੜ੍ਹ, 21 ਜੁਲਾਈ (ਹੁਸਨ ਲਾਲ)-ਅੰਤਰਰਾਸ਼ਟਰੀ ਬਜ਼ੁਰਗ ਮੈਰਾਥਨ ਦੌੜਾਕ ਸਰਦਾਰ ਫੌਜਾ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਜੁਲਾਈ ਦਿਨ ਬੁੱਧਵਾਰ ਨੂੰ ਹੋਵੇਗਾ | ਜ਼ਿਕਰਯੋਗ ਹੈ ਕਿ ਬਜ਼ੁਰਗ ਮੈਰਾਥਨ ਦੌੜਾਕ ਸਰਦਾਰ ਫੌਜਾ ਸਿੰਘ ਬੀਤੇ ਦਿਨੀ ਸੈਰ ਕਰਦੇ ਸਮੇਂ ਸੜਕ ਹਾਦਸੇ ਵਿਚ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ | ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦਿਆਂ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਬੇਟੇ ਸੁਖਜਿੰਦਰ ਸਿੰਘ ਤੇ ਹਰਵਿੰਦਰ ਸਿੰਘ ਸੁੱਖਾ ਨੇ ਦੱਸਿਆ ਕਿ 23 ਜੁਲਾਈ ਦਿਨ ਬੁੱਧਵਾਰ ਨੂੰ 11.45 ਵਜੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਤੇ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸਤਪੁਰ ਜਲੰਧਰ ਵਿਖੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਹੋਵੇਗਾ | ਜਿਸ ਵਿਚ ਪ੍ਰਮੁੱਖ ਰਾਜਨੀਤਿਕ ਆਗੂ, ਸਮਾਜਿਕ, ਧਾਰਮਿਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਆਗੂ ਬਜ਼ੁਰਗ ਫੌਜਾ ਸਿੰਘ ਨੂੰ ਸ਼ਰਧਾਂਜਲੀਆਂ ਭੇਟ ਕਰਨਗੇ |

ਪਿਛਲੀ ਖ਼ਬਰ 'ਸੇਫ਼ ਪੰਜਾਬ' ਨਸ਼ਾ ਵਿਰੋਧੀ ਹੈਲਪਲਾਈਨ ਨਾਲ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗਿ੍ਫ਼ਤਾਰੀਆਂ-ਡੀ.ਜੀ.ਪੀ. ਗੌਰਵ ਯਾਦਵ... ਅਗਲੀ ਖ਼ਬਰ ਕੱਥੂਨੰਗਲ ਕਰਿਆਨਾ ਸਟੋਰ ਮਾਲਕਾਂ ਨੂੰ ਜਾਨੋਂ ਮਾਰਨ ਦੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।