22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

'ਸੇਫ਼ ਪੰਜਾਬ' ਨਸ਼ਾ ਵਿਰੋਧੀ ਹੈਲਪਲਾਈਨ ਨਾਲ 1 ਮਾਰਚ ਤੋਂ ਹੁਣ ਤੱਕ ਹੋਈਆਂ 4872 ਗਿ੍ਫ਼ਤਾਰੀਆਂ-ਡੀ.ਜੀ.ਪੀ. ਗੌਰਵ ਯਾਦਵ <br/>

ਅਜੀਤ ਡੈਸਕ 22-07-2025

ਫਿਲੌਰ, 21 ਜੁਲਾਈ (ਸਤਿੰਦਰ ਸ਼ਰਮਾ)-ਪੰਜਾਬ ਸਰਕਾਰ ਦੇ ਨਿਰਦੇਸ਼ਾਂ 'ਤੇ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਦੇ ਨਾਲ-ਨਾਲ ਪੰਜਾਬ ਦੇ 'ਸੇਫ ਪੰਜਾਬ' ਵਟਸਐਪ ਚੈਟਬੋਟ ਪੋਰਟਲ 9779100200 ਨੇ ਸਫਲਤਾਪੂਰਵਕ 30 ਫੀਸਦ ਟਿਪ ਕਨਵਰਜ਼ਨ ਰੇਟ ਹਾਸਲ ਕੀਤਾ ਹੈ | ਲੋਕਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਨਾਲ 1 ਮਾਰਚ 2025 ਤੋਂ ਹੁਣ ਤੱਕ 3671 ਐਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ 4872 ਗਿ੍ਫ਼ਤਾਰੀਆਂ ਹੋਈਆਂ ਹਨ | ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਵਿਖੇ ਦਿੱਤੀ | ਡੀ.ਜੀ.ਪੀ. ਯਾਦਵ ਨੇ ਕਿਹਾ ਕਿ 'ਸੇਫ਼ ਪੰਜਾਬ' ਚੈਟਬੋਟ ਇਕ ਮਹਤਵਪੂਰਨ ਉਪਰਾਲੇ ਵਜੋਂ ਉੱਭਰੀ ਹੈ ਕਿਉਂਕਿ ਇਸਨੂੰ ਆਪਣੀ ਗੁਪਤਤਾ ਵਾਲੀ ਵਿਸ਼ੇਸ਼ਤਾ ਲਈ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਇਹ ਲੋਕਾਂ ਨੂੰ ਤਸਕਰਾਂ, ਨਸ਼ਾ ਪੀੜਤਾਂ ਦੀ ਰਿਪੋਰਟ ਕਰਨ ਤੇ ਸੁਝਾਅ ਦੇਣ ਲਈ ਉਤਸ਼ਾਹਿਤ ਕਰਦੀ ਹੈ | ਲੋਕਾਂ ਨੂੰ ਇਸ ਚੈਟਬੋਟ 'ਤੇ ਬਿਨਾਂ ਕਿਸੇ ਡਰ ਤੋਂ ਗੁਪਤ ਰੂਪ 'ਚ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਪ੍ਰੇਰਿਆ ਜਾ ਰਿਹਾ ਹੈ | ਉਹ ਅੱਜ ਇਥੇ ਸਾਰੇ ਰੇਂਜ ਡੀ.ਆਈ.ਜੀ., ਐਸ.ਐਸ.ਪੀ. ਅਤੇ ਸੀ.ਪੀ. ਨਾਲ ਰਾਜ ਪੱਧਰੀ ਕਾਨੂੰਨ ਵਿਵਸਥਾ ਲਈ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ, ਜਿਸ ਵਿਚ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿਚ ਡਰੱਗ ਕਾਨੂੰਨ ਲਾਗੂ ਕਰਨ, ਰਾਜ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਤੇ ਅੰਦਰੂਨੀ ਸੁਰੱਖਿਆ ਦੀ ਸਮੀਖਿਆ ਕੀਤੀ ਗਈ | ਵਿਸ਼ੇਸ਼ ਡੀ.ਜੀ.ਪੀ. ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ, ਵਿਸ਼ੇਸ਼ ਡੀ.ਜੀ.ਪੀ. (ਇੰਟੈਲੀਜੈਂਸ) ਪਰਵੀਨ ਸਿਨਹਾ, ਡਾਇਰੈਕਟਰ (ਪੀਪੀਏ) ਫਿਲੌਰ ਅਨੀਤਾ ਪੁੰਜ, ਏਡੀ.ਜੀ.ਪੀ. (ਏਐਨਟੀਐਫ) ਨੀਲਭ ਕਿਸ਼ੋਰ, ਏਡੀ.ਜੀ.ਪੀ. (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀ.ਜੀ.ਪੀ. ਕਾਊਾਟਰ ਇੰਟੈਲੀਜੈਂਸ (ਸੀ.ਆਈ.) ਅਮਿਤ ਪ੍ਰਸਾਦ ਅਤੇ ਆਈ.ਜੀ.ਪੀ. (ਹੈੱਡਕੁਆਟਰ) ਡਾ. ਸੁਖਚੈਨ ਸਿੰਘ ਗਿੱਲ ਨੇ ਵੀ ਮੀਟਿੰਗ ਵਿਚ ਸ਼ਿਰਕਤ ਕੀਤੀ |

ਪਿਛਲੀ ਖ਼ਬਰ ਆਈਸ਼ਰ ਟਰੈਕਟਰਜ਼ ਦੀ ਪਾਰਦਰਸ਼ੀ ਯੋਜਨਾ 'ਚ ਨਾਨੂਭਾਈ ਭੀਮਾਭਾਈ ਮਕਵਾਨਾ 2.5 ਲੱਖ ਐਕਸਚੇਂਜ ਬੋਨਸ ਦੇ ਜੇਤੂ ਬਣੇ <br/> ਅਗਲੀ ਖ਼ਬਰ ਸ. ਫੌਜਾ ਸਿੰਘ ਨਮਿੱਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 23 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।