ਐੱਸ. ਏ. ਐੱਸ. ਨਗਰ, 21 ਜੁਲਾਈ (ਕਪਿਲ ਵਧਵਾ)-ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਮਡਿਊਲ ਦਾ ਇਕ ਹੋਰ ਕਾਰਕੁੰਨ ਮੁਹਾਲੀ ਦੀ ਸੀ. ਆਈ. ਏ. ਟੀਮ ਨਾਲ ਹੋਏ ਮੁਕਾਬਲੇ ਦੌਰਾਨ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਇਹ ਪੁਲਿਸ ਮੁਕਾਬਲਾ ਪਿੰਡ ਚੱਪੜਚਿੜੀ ਸਥਿਤ ਫ਼ਤਿਹ ਮਿਨਾਰ ਕੋਲ ਹੋਇਆ | ਐੱਸ. ਪੀ. ਆਪ੍ਰੇਸ਼ਨ ਤਰਵਿੰਦਰ ਸਿੰਘ ਗਿੱਲ ਦੀ ਅਗਵਾਈ ਵਾਲੀ ਸੀ.ਆਈ.ਏ. ਟੀਮ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਅਧਾਰ 'ਤੇ ਕਾਰਵਾਈ ਕੀਤੀ | ਐੱਸ. ਪੀ. ਸੌਰਵ ਜਿੰਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਸਵੇਰ ਸੀ. ਆਈ. ਏ. ਦੇ ਇੰਸਪੈਕਟਰ ਹਰਮਿੰਦਰ ਸਿੰਘ ਦੀ ਟੀਮ ਨੂੰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਵਾਸੀ ਮੰਡੀ ਗੋਬਿੰਦਗੜ੍ਹ ਬਾਰੇ ਸੂਚਨਾ ਮਿਲਣ 'ਤੇ ਉਨ੍ਹਾਂ ਤੁਰੰਤ ਉਸ ਦਾ ਪਿੱਛਾ ਕੀਤਾ | ਇਸੇ ਦੌਰਾਨ ਮੁਲਜ਼ਮ ਜੋ ਕਿ ਸਪਲੈਂਡਰ ਮੋਟਰਸਾਈਕਲ 'ਤੇ ਸਵਾਰ ਸੀ, ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ | ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਵਲੋਂ ਚਲਾਈ ਗਈ ਇਕ ਗੋਲੀ ਗੁਰਪ੍ਰੀਤ ਸਿੰਘ ਦੀ ਖੱਬੀ ਲੱਤ ਵਿਚ ਲੱਗੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ | ਇਸ ਤੋਂ ਬਾਅਦ ਪੁਲਿਸ ਵਲੋਂ ਉਸ ਨੂੰ ਇਲਾਜ ਲਈ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ | ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਅਸ਼ੋਕ ਗੋਇਲ ਤੋਂ 2 ਕਰੋੜ ਦੀ ਫਿਰੌਤੀ ਮੰਗਣ ਅਤੇ ਉਸ ਦੇ ਦਫ਼ਤਰ ਦੇ ਬਾਹਰ ਫਾਈਰਿੰਗ ਕਰਨ ਸੰਬੰਧੀ ਥਾਣਾ ਆਈ. ਟੀ. ਸਿਟੀ ਵਿਖੇ ਐਫ. ਆਈ. ਦਰਜ ਕਰਵਾਈ ਗਈ ਸੀ |
ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਇਕ ਹੋਰ ਕਾਰਕੁੰਨ ਚੜਿ੍ਹਆ ਪੁਲਿਸ ਅੜਿੱਕੇ <br/>
ਅਜੀਤ ਡੈਸਕ
22-07-2025