28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਹਾਈ ਕੋਰਟ ਵਲੋਂ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਰੱਦ

ਅਜੀਤ ਡੈਸਕ 22-07-2025

ਹੁਣ ਤੱਕ ਕਰੀਬ 1.35 ਕਰੋੜ ਰੁਪਏ ਦੀ ਜਾਇਦਾਦ ਕੀਤੀ ਜਾ ਚੁੱਕੀ ਹੈ ਜ਼ਬਤ
ਚੰਡੀਗੜ੍ਹ, 21 ਜੁਲਾਈ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਬਠਿੰਡਾ 'ਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਮਲੇ 'ਚ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਪ੍ਰੰਤੂ ਕਾਂਸਟੇਬਲ ਅਮਨਦੀਪ ਕੌਰ ਦੇ ਵਕੀਲ ਵਲੋਂ ਕੀਤੀ ਗਈ ਅਪੀਲ ਤੋਂ ਬਾਅਦ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਮੰਗਲਵਾਰ ਤੱਕ ਮੁਲਤਵੀ ਕਰ ਦਿੱਤੀ | ਇਸ ਤੋਂ ਪਹਿਲਾਂ ਕਾਂਸਟੇਬਲ ਅਮਨਦੀਪ ਕੌਰ ਨੂੰ ਜ਼ਿਲ੍ਹਾ ਅਦਾਲਤ ਤੋਂ ਵੀ ਰਾਹਤ ਨਹੀਂ ਮਿਲੀ ਸੀ | ਉਸਨੂੰ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਦੋਸ਼ਾਂ 'ਚ ਗਿ੍ਫ਼ਤਾਰ ਕੀਤਾ ਸੀ | ਬਰਖ਼ਾਸਤ ਕਾਂਸਟੇਬਲ ਦੀ ਹੁਣ ਤੱਕ ਲਗਭਗ 1.35 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ | ਬਰਖ਼ਾਸਤ ਕਾਂਸਟੇਬਲ ਨੇ ਅਦਾਲਤ 'ਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ, ਪਰ ਅਦਾਲਤ ਨੇ ਉਸਦੀ ਪਟੀਸ਼ਨ ਰੱਦ ਕਰ ਦਿੱਤੀ ਹੈ |

ਪਿਛਲੀ ਖ਼ਬਰ ਭਾਰਤ ਅਕਤੂਬਰ-ਨਵੰਬਰ 'ਚ ਸ਼ਤਰੰਜ ਵਿਸ਼ਵ ਕੱਪ ਦੀ ਕਰੇਗਾ ਮੇਜ਼ਬਾਨੀ ਅਗਲੀ ਖ਼ਬਰ ਜਾਖੜ ਨੇ ਭਾਜਪਾ ਦੇ ਅਕਾਲੀ ਦਲ ਨਾਲ ਗਠਜੋੜ ਨੂੰ ਦੱਸਿਆ ਜ਼ਰੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।