06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੜਕ ਹਾਦਸੇ 'ਚ ਪਤੀ, ਪਤਨੀ ਤੇ ਧੀ ਦੀ ਮੌਤ, ਬੱਚਾ ਜ਼ਖ਼ਮੀ

ਅਜੀਤ ਡੈਸਕ 01-09-2025
ਮਾਨਸਾ, 30 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹੇ ਦੇ ਪਿੰਡ ਭੰਮੇ ਖ਼ੁਰਦ ਨੇੜੇ ਬੀਤੀ ਸ਼ਾਮ ਸੜਕ ਹਾਦਸੇ 'ਚ ਪਤੀ, ਪਤਨੀ ਤੇ ਬੱਚੇ ਦੀ ਮੌਤ ਹੋ ਗਈ ਹੈ ਜਦਕਿ 2 ਵਰਿ੍ਹਆਂ ਦਾ ਬੱਚਾ ਜ਼ਖ਼ਮੀ ਹੋ ਗਿਆ ਹੈ | ਜਾਣਕਾਰੀ ਅਨੁਸਾਰ ਹਰਿਆਣਾ ਰਾਜ ਦੇ ਪਿੰਡ ਸਰਦਾਰੇਵਾਲਾ ਦਾ ਵਾਸੀ ਬਰਕਤ ਸਿੰਘ ਪਤਨੀ ਮਨਪ੍ਰੀਤ ਕੌਰ, ਧੀ ਦਲਵੀਰ ਕੌਰ (5) ਤੇ ਪੁੱਤਰ ਰਣਵੀਰ ਸਿੰਘ (2) ਸਣੇ ਮੋਟਰਸਾਈਕਲ 'ਤੇ ਭੰਮੇ ਖ਼ੁਰਦ ਤੋਂ ਪਿੰਡ ਜਾ ਰਿਹਾ ਸੀ | ਇਸੇ ਦੌਰਾਨ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ | ਬਰਕਤ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਵੀ ਸਿਵਲ ਹਸਪਤਾਲ ਮਾਨਸਾ ਪਹੁੰਚਣ ਤੋਂ ਪਹਿਲਾਂ ਦਮ ਤੋੜ ਦਿੱਤਾ ਤੇ ਧੀ ਨੂੰ ਸਰਦੂਲਗੜ੍ਹ ਹਸਪਤਾਲ ਦਾਖਲ ਕਰਵਾਉਣ ਮਗਰੋਂ ਏਮਜ਼ ਬਠਿੰਡਾ ਲਈ ਰੈਫ਼ਰ ਕਰ ਦਿੱਤਾ, ਜਿਸਦੀ ਰਸਤੇ 'ਚ ਮੌਤ ਹੋ ਗਈ | ਛੋਟੇ ਬੱਚਾ ਰਣਵੀਰ ਸਿੰਘ ਜੋ ਸਿਵਲ ਹਸਪਤਾਲ ਮਾਨਸਾ ਵਿਖੇ ਦਾਖਲ ਸੀ, ਨੂੰ ਛੁੱਟੀ ਦੇ ਦਿੱਤੀ ਗਈ ਹੈ | ਥਾਣਾ ਝੁਨੀਰ ਦੇ ਸਬ ਇੰਸਪੈਕਟਰ ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਗੱਡੀ ਨੰਬਰ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |

ਪਿਛਲੀ ਖ਼ਬਰ ਮੀਂਹ ਕਾਰਨ ਕੱਚੇ ਘਰ ਦੀ ਛੱਤ ਡਿੱਗੀ, ਔਰਤ ਦੀ ਮੌਤ ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।