06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੁਖਬੀਰ ਸਿੰਘ ਬਾਦਲ ਨੇ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਅਜੀਤ ਡੈਸਕ 01-09-2025

ਫਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਲਈ ਸਿੱਧੇ ਤੌਰ 'ਤੇ 'ਆਪ' ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ | ਬੀਤੀ ਦੇਰ ਸ਼ਾਮ ਫਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡ ਗੱਟੀਆਂ ਦੇ ਆਪਣੇ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ ਮਾਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਦੀ ਸਫ਼ਾਈ ਤੇ ਹੋਰ ਹੜ੍ਹ ਰੋਕੂ ਪ੍ਰਬੰਧ ਕਰਨੇ ਜ਼ਰੂਰੀ ਨਹੀਂ ਸਮਝੇ ਤੇ ਉੱਤੋਂ ਪਈਆਂ ਭਾਰੀ ਬਰਸਾਤਾਂ ਨੇ ਹਾਲਾਤ ਹੋਰ ਵਿਗਾੜ ਦਿੱਤੇ | ਸੁਖਬੀਰ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਪਿਛਲੇ ਸਮੇਂ ਦੌਰਾਨ ਸਰਕਾਰ ਚਲਾ ਰਹੇ ਤੇ ਇਕ ਮੌਕਾ ਕੇਜਰੀਵਾਲ ਨੂੰ ਦੇ ਹੋਕੇ ਦੇਣ ਵਾਲੇ 'ਆਪ' ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਹੁਣ ਸੰਕਟ ਵੇਲੇ ਕਿਥੇ ਗ਼ਾਇਬ ਹੋ ਗਏ ਹਨ | ਸ. ਬਾਦਲ ਨੇ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਸਾਨੂੰ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਲਿਆਉਣੀ ਪੈਣੀ ਹੈ |

ਪਿਛਲੀ ਖ਼ਬਰ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਦਾ ਬੀ.ਡੀ.ਪੀ.ਓ. ਤੇ ਗਹਿਰੀ ਦਾ ਸਾਬਕਾ ਸਰਪੰਚ ਗਿ੍ਫਤਾਰ ਅਗਲੀ ਖ਼ਬਰ ਮੀਂਹ ਕਾਰਨ ਕੱਚੇ ਘਰ ਦੀ ਛੱਤ ਡਿੱਗੀ, ਔਰਤ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।