05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਨਮਿਤ ਅੰਤਿਮ ਅਰਦਾਸ 3 ਨੂੰ

ਅਜੀਤ ਡੈਸਕ 01-09-2025

ਰਾੜਾ ਸਾਹਿਬ, 31 ਅਗਸਤ (ਸੁਖਵੀਰ ਸਿੰਘ ਚਣਕੋਈਆਂ/ਪ੍ਰੀਤਮ ਸਿੰਘ ਮਕੰਦਪੁਰੀ)-ਸੰਪ੍ਰਦਾਇ ਰਾੜਾ ਸਾਹਿਬ ਦੇ ਮੁਖੀ ਸੰਤ ਬਲਜਿੰਦਰ ਸਿੰਘ ਜੋ ਕਿ 25 ਅਗਸਤ 2025 ਨੂੰ ਸੱਚਖੰਡ ਪਿਆਨਾ ਕਰ ਗਏ ਸਨ, ਉਨ੍ਹਾਂ ਨਮਿਤ ਰੱਖੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ 3 ਸਤੰਬਰ 2025 ਦਿਨ ਬੁੱਧਵਾਰ ਨੂੰ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸਵੇਰੇ 11.30 ਵਜੇ ਪਾਏ ਜਾਣਗੇ | ਜਿਸ ਸੰਬੰਧੀ ਮੁੱਖ ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਂਡਸਾ ਤੇ ਟਰੱਸਟ ਦੇ ਮੈਂਬਰ ਭਾਈ ਮਨਿੰਦਰਜੀਤ ਸਿੰਘ ਬਾਵਾ ਨੇ ਦੱਸਿਆ ਕਿ ਸੰਤ ਬਲਜਿੰਦਰ ਸਿੰਘ ਦੇ ਨਮਿਤ ਅੰਤਿਮ ਅਰਦਾਸ ਸੰਬੰਧੀ ਸਵੇਰੇ 9 ਵਜੇ ਸਮਾਗਮ ਸ਼ੁਰੂ ਹੋਵੇਗਾ, ਜਿਸ ਵਿਚ 11.30 ਵਜੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗੀ ਅਤੇ ਬਾਅਦ ਦੁਪਹਿਰ 3 ਵਜੇ ਸਮਾਪਤੀ ਹੋਵੇਗੀ | ਇਸ ਮੌਕੇ ਭਾਈ ਮਲਕੀਤ ਸਿੰਘ ਪਨੇਸਰ, ਭਾਈ ਗੁਰਨਾਮ ਸਿੰਘ ਅੜ੍ਹੈਚਾਂ, ਪਿੰ੍ਰਸੀਪਲ ਡਾ. ਗੁਰਨਾਮ ਕੌਰ ਚੰਡੀਗੜ੍ਹ, ਐਡਵੋਕੇਟ ਭਵਪ੍ਰੀਤ ਸਿੰਘ ਮੰੂਡੀ, ਬਾਬਾ ਰੋਸ਼ਨ ਸਿੰਘ ਧਬਲਾਨ, ਬਾਬਾ ਗੁਰਮੁੱਖ ਸਿੰਘ ਆਲੋਵਾਲ, ਬਾਬਾ ਅਮਰ ਸਿੰਘ, ਹਰਦੇਵ ਸਿੰਘ ਉੱਭੀ, ਜਗਜੀਤ ਸਿੰਘ ਗਿੱਲ, ਅਸ਼ੋਕ, ਅਜੀਤ ਸਿੰਘ, ਬਾਂਸਲ ਆਦਿ ਸਨ |

ਪਿਛਲੀ ਖ਼ਬਰ ਬੀ.ਐਸ.ਐਫ. ਵਲੋਂ ਸਰਹੱਦ ਨੇੜਿਓਾ 7 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਤਨਖਾਹਾਂ ਤੋਂ ਵਾਂਝੇ ਏਡਿਡ ਸਕੂਲ ਅਧਿਆਪਕ ਸੰਘਰਸ਼ ਕਰਨ ਲਈ ਮਜਬੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।