ਫਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ)-ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਬੀ.ਐਸ.ਐਫ. ਇੰਟੈਲੀਜੈਂਸ ਵਿੰਗ ਦੀ ਸਟੀਕ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਸਰਹੱਦੀ ਪਿੰਡ ਹਜ਼ਾਰਾ ਮੋੜ ਬੱਸ ਸਟੈਂਡ ਨਜ਼ਦੀਕ ਸ਼ੱਕੀ ਰਸਤੇ 'ਤੇ ਲਗਾਏ ਨਾਕੇ ਦੌਰਾਨ ਇਕ ਸ਼ੱਕੀ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਬੀ.ਐਸ.ਐਫ. ਟੀਮ ਵਲੋਂ ਕਾਬੂ ਕਰਕੇ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਲਗਭਗ 7 ਕਿੱਲੋਗਰਾਮ ਭਾਰ ਦੇ 14 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ ਤੇ ਤਸਕਰ ਸਮੇਤ ਮੋਟਰਸਾਈਕਲ ਜਾਂਚ ਲਈ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਚੌਂਕੀ ਬਾਰੇ ਕੇ ਦੇ ਇੰਚਾਰਜ ਏ.ਐਸ.ਆਈ. ਸੁਖਬੀਰ ਸਿੰਘ ਬਾਠ ਵੀ ਮੌਜੂਦ ਸਨ |
ਬੀ.ਐਸ.ਐਫ. ਵਲੋਂ ਸਰਹੱਦ ਨੇੜਿਓਾ 7 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ
ਅਜੀਤ ਡੈਸਕ
01-09-2025