05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਧਾਮੀ ਨੇ ਸੁਲਤਾਨਪੁਰ ਲੋਧੀ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਅਜੀਤ ਡੈਸਕ 01-09-2025

ਸੁਲਤਾਨਪੁਰ ਲੋਧੀ (ਕਪੂਰਥਲਾ), 31 ਅਗਸਤ (ਅਮਰਜੀਤ ਕੋਮਲ, ਨਰੇਸ਼ ਹੈਪੀ, ਥਿੰਦ)-ਸ਼ੋ੍ਰਮਣੀ ਕਮੇਟੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੀਤੇ ਜਾ ਰਹੇ ਰਾਹਤ ਕਾਰਜਾਂ ਨੂੰ ਰੋਕਣ ਲਈ ਸਰਕਾਰ ਤੇ ਆਮ ਆਦਮੀ ਪਾਰਟੀ ਦੇ ਕੁੱਝ ਆਗੂ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਲਤਾਨਪੁਰ ਲੋਧੀ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਪੀੜਤ ਲੋਕਾਂ ਲਈ ਰਾਹਤ ਸਮਗਰੀ ਦੀਆਂ ਗੱਡੀਆਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਰਵਾਨਾ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਕਿਹਾ ਕਿ ਹੜ੍ਹਾਂ ਦਾ ਪਾਣੀ ਉਤਰਨ ਤੋਂ ਬਾਅਦ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ | ਜਿਸਨੂੰ ਮੱਦੇਨਜ਼ਰ ਰੱਖਦਿਆਂ ਸ਼ੋ੍ਰਮਣੀ ਕਮੇਟੀ ਵਲੋਂ ਇਕ ਕਮੇਟੀ ਦਾ ਗਠਨ ਕੀਤਾ ਜਾਵੇਗਾ ਜੋ ਸਾਰੇ ਪੱਖਾਂ 'ਤੇ ਵਿਚਾਰ ਕਰਕੇ ਆਪਣੀ ਰਿਪੋਰਟ ਦੇਵੇਗੀ ਤੇ ਬਾਅਦ ਵਿਚ ਸ਼ੋ੍ਰਮਣੀ ਕਮੇਟੀ ਆਪਣੇ ਸੀਮਤ ਸਾਧਨਾਂ ਨਾਲ ਲੋੜ ਅਨੁਸਾਰ ਪੀੜਤਾਂ ਦੀ ਮਦਦ ਕਰੇਗੀ | ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਤੇ ਅੱਗੇ ਤੋਂ ਵੀ ਇਹ ਸੇਵਾਵਾਂ ਨਿਰੰਤਰ ਜਾਰੀ ਰੱਖਣ ਦੀਆਂ ਹਦਾਇਤਾਂ ਕੀਤੀਆਂ | ਬਾਅਦ ਵਿਚ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਨੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਪੀੜਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ |

ਪਿਛਲੀ ਖ਼ਬਰ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 30ਵੀਂ ਬਰਸੀ ਮਨਾਈ ਅਗਲੀ ਖ਼ਬਰ ਜੀ.ਐਸ.ਟੀ. ਨੰਬਰ ਵਾਲੇ ਵਪਾਰੀਆਂ ਨੂੰ 'ਆਪ' ਸਰਕਾਰ ਨੇ ਕੱਢੇ ਡਿਵੈਲਪਮੈਂਟ ਟੈਕਸ ਦੇ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।