05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 30ਵੀਂ ਬਰਸੀ ਮਨਾਈ

ਅਜੀਤ ਡੈਸਕ 01-09-2025

ਅੰਮਿ੍ਤਸਰ, 31 ਅਗਸਤ (ਹਰਮਿੰਦਰ ਸਿੰਘ)-ਸ੍ਰੀ ਅਕਾਲ ਤਖਤ ਸਾਹਿਬ ਵਲੋਂ ਐਲਾਨੇ ਕੌਮੀ ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੀ 30ਵੀਂ ਬਰਸੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਤੇ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ 'ਚ ਮਨਾਈ ਗਈ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਗੁਰਬਾਣੀ ਕੀਰਤਨ ਕੀਤਾ | ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਰਾਜਦੀਪ ਸਿੰਘ ਤੇ ਮੈਨੇਜਰ ਸ੍ਰੀ ਦਰਬਾਰ ਸਾਹਿਬ ਨਰਿੰਦਰ ਸਿੰਘ ਨੇ ਸ਼ਹੀਦਾਂ ਤੇ ਜੁਝਾਰੂਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਦਿਲਾਵਰ ਸਿੰਘ ਬੱਬਰ ਦੇ ਪਰਿਵਾਰ ਤੋਂ ਬੇਟੀ ਹਰਲੀਨ ਕੌਰ ਨੂੰ ਸਨਮਾਨਿਤ ਕੀਤਾ | ਇਸ ਮੌਕੇ ਭਾਈ ਵਧਾਵਾ ਸਿੰਘ ਬੱਬਰ ਦਾ ਸਨਮਾਨ ਭਾਈ ਭੁਪਿੰਦਰ ਸਿੰਘ ਭਲਵਾਨ ਤੇ ਜਥੇਦਾਰ ਹਵਾਰਾ ਦਾ ਸਨਮਾਨ ਬਾਪੂ ਗੁਰਚਰਨ ਸਿੰਘ ਨੂੰ ਦਿੱਤਾ ਗਿਆ | ਸਮਾਗਮ ਦੌਰਾਨ ਭਾਈ ਵਧਾਵਾ ਸਿੰਘ ਬੱਬਰ ਦਾ ਸੰਦੇਸ਼ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਸੰਗਤਾਂ ਨੂੰ ਸੁਣਾਇਆ | ਬਾਪੂ ਗੁਰਚਰਨ ਸਿੰਘ ਨੇ ਜਥੇਦਾਰ ਜਗਤਾਰ ਸਿੰਘ ਹਵਾਰਾ ਦਾ ਸੰਦੇਸ਼ ਪੜ੍ਹ ਕੇ ਸੁਣਾਇਆ | ਸਮਾਗਮ 'ਚ ਅੰਖਡ ਕੀਰਤਨੀ ਜਥੇ ਤੋਂ ਇਲਾਵਾ, ਜਥੇਦਾਰ ਹਵਾਰਾ ਕਮੇਟੀ, ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਦਮਦਮੀ ਟਕਸਾਲ, ਭਿੰਡਰਾਵਾਲਾ ਸਿੱਖ ਯੂਥ ਫੈਡਰੇਸ਼ਨ, ਦਲ ਖਾਲਸਾ, ਅਕਾਲੀ ਦਲ ਵਾਰਸ ਪੰਜਾਬ, ਸੇਵਕ ਜਥਾ ਪੰਜਾਬ, ਸਤਿਕਾਰ ਕਮੇਟੀ ਆਦਿ ਨੇ ਹਿੱਸਾ ਲਿਆ | ਸਟੇਜ ਦੀ ਸੇਵਾ ਮਹਾਂਬੀਰ ਸਿੰਘ ਸੁਲਤਾਨਵਿੰਡ ਨੇ ਨਿਭਾਈ ਤੇ ਸੰਗਤਾਂ ਦਾ ਧੰਨਵਾਦ ਪ੍ਰੋ: ਬਲਜਿੰਦਰ ਸਿੰਘ ਨੇ ਕੀਤਾ | ਇਸ ਮੌਕੇ ਪੰਜ ਸਿੰਘਾਂ 'ਚੋਂ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ ਝੰਝੀਆਂ, ਹਰਦੀਪ ਸਿੰਘ ਭਰਾਤਾ ਭਾਈ ਅਨੋਖ ਸਿੰਘ ਬੱਬਰ, ਹੀਰਾ ਸਿੰਘ, ਬਾਪੂ ਤਰਸੇਮ ਸਿੰਘ, ਨਿਰਮਲ ਸਿੰਘ ਨਿੱਮਾ, ਦਵਿੰਦਰ ਸਿੰਘ, ਅਰਜਨ ਸਿੰਘ ਮੋਹਾਲੀ, ਸਰਬਜੀਤ ਸਿੰਘ ਘੁਮਾਣ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਹਰਬੀਰ ਸਿੰਘ ਸੰਧੂ, ਮੈਨੇਜਰ ਜਸਪਾਲ ਸਿੰਘ ਢੱਡੇ, ਪਰਮਜੀਤ ਸਿੰਘ ਟਾਂਡਾ, ਮੈਨੇਜਰ ਗੁਰਮੀਤ ਸਿੰਘ, ਪਰਮਜੀਤ ਸਿੰਘ ਮੰਡ, ਰਣਜੀਤ ਸਿੰਘ ਟਕਸਾਲ, ਭਾਈ ਰਜਿੰਦਰ ਸਿੰਘ ਮੁਗਲਵਾਲ, ਭੁਪਿੰਦਰ ਸਿੰਘ ਛੇ ਜੂਨ, ਭਾਈ ਮੋਹਕਮ ਸਿੰਘ, ਡਾ: ਸੁਖਦੇਵ ਸਿੰਘ ਬਾਬਾ, ਮਨਧੀਰ ਸਿੰਘ, ਸੁਖਦੀਪ ਸਿੰਘ ਮੀਕੇ, ਬਲਵਿੰਦਰ ਸਿੰਘ ਕਾਲਾ, ਕੋਚ ਪ੍ਰਤਾਪ ਸਿੰਘ, ਜਗਰਾਜ ਸਿੰਘ ਪੱਟੀ, ਗੁਰਦੀਪ ਸਿੰਘ, ਸੁਖਜੀਤ ਸਿੰਘ ਖੋਸਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਿਹਤ ਮੰਤਰੀ ਵਲੋਂ ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਅਗਲੀ ਖ਼ਬਰ ਧਾਮੀ ਨੇ ਸੁਲਤਾਨਪੁਰ ਲੋਧੀ ਮੰਡ ਖੇਤਰ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।