ਨੰਗਲ, 31 ਅਗਸਤ (ਪ੍ਰੀਤਮ ਸਿੰਘ ਬਰਾਰੀ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਲੋਂ ਸੰਯੁਕਤ ਰੂਪ 'ਚ ਮੈਨੇਜਰ ਗੁਰਦੀਪ ਸਿੰਘ ਕੰਗ ਦੇ ਪ੍ਰਬੰਧਾਂ ਹੇਠ ਗੁਰਦੁਆਰਾ ਸ਼੍ਰੀ ਬਿਭੌਰ ਸਾਹਿਬ ਪਾਤਸ਼ਾਹੀ ਦਸਵੀਂ ਨੰਗਲ ਡੈਮ ਵਿਖੇ ਅੱਜ ਸਾਲਾਨਾ ਸ਼੍ਰੀ ਚੌਪਈ ਸਾਹਿਬ ਉਚਾਰਨ ਦਿਵਸ ਮਨਾਇਆ ਗਿਆ | ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੱੁਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਆਰੰਭ ਕੀਤੀ ਗਈ ਅਖੰਡ ਪਾਠ ਦੀ ਲੜੀ ਦੇ ਅੱਜ ਸਵੇਰੇ ਭੋਗ ਪਾਉਣ ਉਪਰੰਤ ਦੀਵਾਨ ਸਜਾਏ ਗਏ | ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜ੍ਹਗੱਜ ਵਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਕੇ ਸਮੂਹ ਸੰਗਤਾਂ ਨੂੂੂੰ ਇਸ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਨੂੰ ਅਜੋਕੇ ਦੌਰ ਅੰਦਰ ਇੱਕਮੁੱਠ ਹੋਣਾ ਚਾਹੀਦਾ ਹੈ ਅਤੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਗੁਰੂ ਘਰਾਂ ਤੇ ਸਿੱਖ ਇਤਿਹਾਸ ਨਾਲ ਜੋੜਨਾ ਤੇ ਬਾਣੇ ਦੇ ਧਾਰਨੀ ਬਣਨਾ ਚਾਹੀਦਾ ਹੈ | ਇਸ ਮੌਕੇ ਸ਼੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਭੁੁਪਿੰਦਰ ਸਿੰਘ ਦੇ ਜਥੇ ਵਲੋਂ ਸੰਗਤਾਂ ਨੂੰ ਕੀਰਤਨ ਤੇ ਭਾਈ ਸਤਵਿੰਦਰ ਸਿੰਘ ਕਥਾ ਵਾਚਕ ਵਲੋਂ ਗੁਰਬਾਣੀ ਦੀ ਵਿਆਖਿਆ ਕਰਕੇ ਤੇ ਢਾਡੀ ਜਥੇ ਵਲੋਂ ਵਾਰਾਂ ਰਾਹੀਂ ਸੰਗਤਾਂ ਨੂੂੰ ਨਿਹਾਲ ਕੀਤਾ | ਇਸ ਮੌਕੇ ਭਾਈ ਅਮਰਜੀਤ ਸਿੰਘ ਚਾਵਲਾ ਮੈਂਬਰ ਸ਼ੋ੍ਰਮਣੀ ਕਮੇਟੀ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਬਾਖੂਬੀ ਨਿਭਾਈ ਗਈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਦੇ ਐਗਜ਼ੈਕਟਿਵ ਮੈਂਬਰ ਭਾਈ ਦਲਜੀਤ ਸਿੰਘ ਭਿੰਡਰ, ਬਾਬਾ ਬਲਵਿੰਦਰ ਸਿੰਘ ਜੋਤੀ ਸਰੂੂਪ ਵਾਲੇ, ਮੈਨੇਜਰ ਗੁਰਦੀਪ ਸਿੰਘ ਕੰਗ, ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਹੈਪੀ, ਗਿਆਨੀ ਜੋਗਿੰਦਰ ਸਿੰਘ ਹੈਡ ਗ੍ਰੰਥੀ, ਮੁੱਖ ਸੇਵਾਦਾਰ ਸੁਖਵੀਰ ਸਿੰਘ ਜਿੰਦਬੜੀ, ਸੁਖਵੀਰ ਸਿੰਘ ਕਲਮਾਂ, ਬਲਵੰਤ ਸਿੰਘ, ਹਰਦੇਵ ਸਿੰਘ ਪੀ.ਏ, ਹਰਜਿੰਦਰ ਸਿੰਘ ਭੈਣੀ, ਬੇਅੰਤ ਸਿੰਘ ਚਨੌਲੀ, ਅਜਮੇਰ ਸਿੰਘ ਬਾਬਾ, ਕਰਨੈਲ ਸਿੰਘ ਭਾਊਵਾਲ, ਹੈੱਡ ਗ੍ਰੰਥੀ ਜਸਵਿੰਦਰ ਸਿੰਘ, ਠੇਕੇਦਾਰ ਰਜਿੰਦਰ ਸਿੰਘ, ਤਰਨਜੀਤ ਸਿੰਘ ਸ਼ੰਮੀ, ਜੋਗਿੰਦਰ ਸਿੰਘ, ਗੁਰਦੀਪ ਸਿੰਘ ਬਾਵਾ, ਅਵਤਾਰ ਸਿੰਘ ਤਾਰੀ, ਰਵਿੰਦਰ ਸਿੰਘ ਗੋਲਡੀ, ਸਿੱਪੀ ਨਰੂਲਾ, ਅਮਰੀਕ ਸਿੰਘ, ਮਨਮੋਹਣ ਸਿੰਘ ਮੋਹਣੀ, ਪਿ੍ੰਸੀਪਲ ਜਸਵੀਰ ਸਿੰਘ, ਪਿ੍ੰਸੀਪਲ ਜਗਦੀਪ ਸਿੰਘ ਦੂਆ, ਜਸਵੀਰ ਸਿੰਘ ਬੰਬੀ, ਹਰਪਾਲ ਸਿੰਘ ਭਸੀਨ, ਬਲਜੀਤ ਸਿੰਘ ਮਲੋਹਤਰਾ, ਤਰਲੋਚਨ ਸਿੰਘ, ਬਲਵੀਰ ਸਿੰਘ, ਸਿਮਰਨਜੀਤ ਸਿੰਘ ਬਿਮਰਾ, ਗੁਰਬਚਨ ਸਿੰਘ ਬਚਨ, ਜਸ਼ਨ ਅਰੋੜਾ, ਪਿ੍ੰਸ ਅਰੋੜਾ, ਆਦਿ ਹਾਜ਼ਰ ਸਨ |
ਗੁ. ਬਿਭੌਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ
ਅਜੀਤ ਡੈਸਕ
01-09-2025