04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਪੁਲਿਸ ਨੇ ਸੁਰੱਖਿਆ ਅਦਾਰਿਆਂ 'ਤੇ ਸੰਭਾਵੀ ਹਮਲੇ ਨੂੰ ਟਾਲਿਆ

ਅਜੀਤ ਡੈਸਕ 01-09-2025

ਅੰਮਿ੍ਤਸਰ, 31 ਅਗਸਤ (ਰੇਸ਼ਮ ਸਿੰਘ)-ਕਾਊਾਟਰ ਇੰਟੈਲੀਜੈਂਸ ਪਠਾਨਕੋਟ, ਸੀ.ਆਈ. ਲੁਧਿਆਣਾ ਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮਿ੍ਤਸਰ ਨੇ ਸਾਂਝੇ ਤੌਰ 'ਤੇ ਕਾਰਵਾਈ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ.) ਨਾਲ ਸਬੰਧਤ ਖਾੜਕੂ ਜਥੇਬੰਦੀ ਦੇ ਦੋ ਕਾਰਕੁਨਾਂ ਨੂੰ ਗਿ੍ਫਤਾਰ ਕਰਕੇ ਸੂਬੇ ਵਿਚ ਹੋਣ ਵਾਲੀਆਂ ਅੱਤਵਾਦੀ ਗਤੀਵਿਧੀਆਂ ਨੂੰ ਨਾਕਾਮ ਕਰ ਦਿੱਤਾ | ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵਲੋਂ ਦਿੱਤੀ ਗਈ ਹੈ | ਜਿਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਰਵਣ ਕੁਮਾਰ ਵਾਸੀ ਪਿੰਡ ਮੱਲ੍ਹੀਆਂ ਤੇ ਬਲਵਿੰਦਰ ਸਿੰਘ ਵਾਸੀ ਜਕੜੀਆ ਦੋਵੇਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ | ਤਲਾਸ਼ੀ ਦੌਰਾਨ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ ਆਰਗੇਸ ਹੈਂਡ ਗ੍ਰਨੇਡ ਤੇ ਤਿੰਨ ਜ਼ਿੰਦਾ ਕਾਰਤੂਸ ਸਮੇਤ .30 ਬੋਰ ਸਟਾਰ ਮਾਰਕ ਦਾ ਪਿਸਤੌਲ ਬਰਾਮਦ ਕੀਤਾ ਹੈ | ਸੀ.ਆਈ. ਦੀ ਇਕ ਹਫਤੇ 'ਚ ਇਹ ਦੂਜੀ ਕਾਰਵਾਈ ਹੈ | ਡੀ.ਜੀ.ਪੀ. ਸ੍ਰੀ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ, ਜਿਨ੍ਹਾਂ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਮਰਥਨ ਪ੍ਰਾਪਤ ਹੈ ਦੇ ਨਿਰਦੇਸ਼ਾਂ 'ਤੇ ਕੰਮ ਕਰਦੇ ਸਨ | ਏ. ਆਈ. ਜੀ. (ਸੀ. ਆਈ.) ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਵੱਖ-ਵੱਖ ਸੁਰੱਖਿਆ ਅਦਾਰਿਆਂ ਦੀ ਰੇਕੀ ਕਰਨ ਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ ਉਨ੍ਹਾਂ ਨੂੰ ਵਿਸਫੋਟਕ ਅਤੇ ਫੰਡ ਮੁਹੱਈਆ ਕਰਵਾਏ ਗਏ ਸਨ | ਉਨ੍ਹਾਂ ਅੱਗੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਇਨਕਿ੍ਪਟਡ ਐਪਸ ਤੇ ਵਰਚੁਅਲ ਫ਼ੋਨ ਨੰਬਰਾਂ ਦੀ ਵਰਤੋਂ ਕਰਕੇ ਆਪਣੇ ਹੈਂਡਲਰਾਂ ਨਾਲ ਸੰਚਾਰ ਕਰ ਰਹੇ ਸਨ | ਇਸ ਸਬੰਧੀ ਪੁਲਿਸ ਸਟੇਸ਼ਨ ਐਸ.ਐਸ.ਓ.ਸੀ. ਅੰਮਿ੍ਤਸਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ |

ਪਿਛਲੀ ਖ਼ਬਰ ਸਪੈਮ ਕਾਲਾਂ ਤੇ ਸੁਨੇਹਿਆਂ ਤੋਂ ਰਾਹਤ ਅਗਲੀ ਖ਼ਬਰ ਹਰਪ੍ਰੀਤ ਸਿੰਘ ਸ਼ਿਵਾਲਿਕ ਦੀ ਪਹਿਲੀ ਬਰਸੀ ਮੌਕੇ ਹੋਇਆ ਸ਼ਰਧਾਂਜਲੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।