30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਗੁਰਦੁਆਰਾ ਕਰਤਾਰਪੁਰ ਸਾਹਿਬ 'ਚ ਆਏ ਹੜ੍ਹ ਦੇ ਪਾਣੀ ਤੋਂ ਬਾਅਦ ਪਹਿਲੀ ਵਾਰ ਕੀਤਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ <br/>

ਅਜੀਤ ਡੈਸਕ 02-09-2025

ਅੰਮਿ੍ਤਸਰ, 1 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਦੀ ਤਹਿਸੀਲ ਸ਼ਕਰਗੜ੍ਹ 'ਚ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਵੀ ਦਰਿਆ 'ਚ ਆਏ ਹੜ੍ਹ ਦੇ ਪਾਣੀ ਨੂੰ ਕੱਢਣ ਤੇ ਗੁਰਦੁਆਰਾ ਸਾਹਿਬ ਨੂੰ ਬਹਾਲ ਕਰਨ ਲਈ ਐਮਰਜੈਂਸੀ ਕਾਰਜ ਸਫਲਤਾਪੂਰਵਕ ਸੰਪੰਨ ਕਰਨ ਉਪਰੰਤ ਅੱਜ ਗੁਰਦੁਆਰਾ ਸਾਹਿਬ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ¢ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਦੇ ਗੁੰਬਦ ਵਾਲੀ ਮੰਜ਼ਿਲ 'ਚ ਸਥਿਤ ਸੁਖਆਸਣ ਭਵਨ ਤੋਂ ਹੋਰਨਾ ਸਿੱਖਾਂ ਦੀ ਹਾਜ਼ਰੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਲਿਆਏ ਤੇ ਉੱਥੇ ਪ੍ਰਕਾਸ਼ ਕੀਤਾ ਗਿਆ¢ ਇਸ ਮੌਕੇ ਉਨ੍ਹਾਂ ਨੇ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਵਸਨੀਕਾਂ ਸਮੇਤ ਸਰਬਤ ਦੇ ਭਲੇ ਦੀ ਅਰਦਾਸ ਕੀਤੀ ¢ ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪਵਿੱਤਰ ਅਸਥਾਨ ਇਕ ਵਾਰ ਫਿਰ ਤੋਂ ਦੇਸ਼-ਵਿਦੇਸ਼ ਦੀਆਂ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ¢

ਪਿਛਲੀ ਖ਼ਬਰ - ਸ੍ਰੀਨਗਰ ਸ਼ਤਾਬਦੀ ਸਮਾਗਮ 'ਚ ਮਰਿਆਦਾ ਦੀ ਉਲੰਘਣਾ ਦਾ ਮਾਮਲਾ- ਭਾਸ਼ਾ ਵਿਭਾਗ ਦੇ ਡਾਇਰੈਕਟਰ ਜ਼ਫ਼ਰ ਨੇ ਕਾਰਜਕਾਰੀ ਜ... ਅਗਲੀ ਖ਼ਬਰ ਵਰ੍ਹਦੇ ਮੀਂਹ 'ਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਸਤਲੁਜ ਦਰਿਆ ਦੇ ਧੁੱਸੀ ਬੰਨ੍ਹਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।