30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਕੇਂਦਰ ਤੇ ਸੂਬਾ ਸਰਕਾਰਾਂ ਪੰਜਾਬ ਨਾਲ ਧੋਖਾ ਕਰਨ ਦੀਆਂ ਦੋਸ਼ੀ-ਬਾਜਵਾ

ਅਜੀਤ ਡੈਸਕ 02-09-2025

ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ)-ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਟਵੀਟ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਹੜ੍ਹਾਂ ਦੀ ਜ਼ਿੰਮੇਵਾਰੀ ਲੈਣ ਦੀ ਬਜਾਏ ਅਧਿਕਾਰੀਆਂ 'ਤੇ ਦੋਸ਼ ਲਗਾ ਕੇ ਡੈਮੇਜ ਕੰਟਰੋਲ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀ ਹੜ੍ਹ ਕੰਟਰੋਲ ਮੀਟਿੰਗ 5 ਜੂਨ ਨੂੰ ਹੀ ਕਿਉਂ ਬੁਲਾਈ ਜਦੋਂਕਿ ਭਾਰਤੀ ਮੌਸਮ ਵਿਭਾਗ ਨੇ ਮਈ ਦੇ ਸ਼ੁਰੂ ਵਿਚ ਹੀ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕਰ ਦਿੱਤੀ ਸੀ, ਬਾਜਵਾ ਨੇ ਪੁੱਛਿਆ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੀ ਇਸ ਦੋਸ਼ ਤੋਂ ਬਚ ਨਹੀਂ ਸਕਦੀ ਕਿਉਂਕਿ ਹੜ੍ਹ ਪ੍ਰਬੰਧਨ ਇਕੱਲੇ ਸੂਬੇ ਦੀ ਜ਼ਿੰਮੇਵਾਰੀ ਨਹੀਂ ਹੈ | ਬਾਜਵਾ ਨੇ ਕਿਹਾ ਕਿ ਮੋਦੀ ਅਤੇ ਮਾਨ ਦੋਵੇਂ ਸਰਕਾਰਾਂ ਪੰਜਾਬ ਨਾਲ ਧੋਖਾ ਕਰਨ ਦੇ ਦੋਸ਼ੀ ਹਨ |

ਪਿਛਲੀ ਖ਼ਬਰ ਪੰਜਾਬ 'ਚ ਸੰਕਟਮਈ ਹਾਲਾਤਾਂ ਲਈ ਅਫ਼ਸਰਾਂ 'ਤੇ ਦੋਸ਼ ਲਗਾਉਣ ਦੀ ਬਜਾਏ ਮੁੱਖ ਮੰਤਰੀ ਖ਼ੁਦ ਲੈਣ ਜ਼ਿੰਮੇਵਾਰੀ-ਸੁਨੀਲ ਜਾਖੜ... ਅਗਲੀ ਖ਼ਬਰ ਪੰਜਾਬ 'ਚ ਆਏ ਹੜ੍ਹਾਂ ਨੂੰ ਕੇਂਦਰ ਸਰਕਾਰ ਕੁਦਰਤੀ ਆਫਤ ਐਲਾਨ ਕੇ ਤੁਰੰਤ ਰਾਹਤ ਪੈਕੇਜ ਐਲਾਨੇ- ਰਾਣਾ ਕੇ. ਪੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।