12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਤਾਲਿਬਾਨ ਨੇ ਜਿਨਸੀ ਸ਼ੋਸ਼ਣ ਬਾਰੇ ਕਿਤਾਬਾਂ ਨੂੰ ਗੈਰ-ਕਾਨੂੰਨੀ ਐਲਾਨਿਆ <br/>

ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਤਾਲਿਬਾਨ ਸਰਕਾਰ ਨੇ ਅਫ਼ਗਾਨ ਯੂਨੀਵਰਸਿਟੀਆਂ 'ਚ ਜਿਨਸੀ ਸ਼ੋਸ਼ਣ, ਮਨੁੱਖੀ ਅਧਿਕਾਰਾਂ ਅਤੇ ਔਰਤਾਂ ਦੇ ਮੁੱਦਿਆਂ ਬਾਰੇ ਲਿਖੀਆਂ ਕਿਤਾਬਾਂ ਪੜ੍ਹਾਉਣ 'ਤੇ ਪਾਬੰਦੀ ਲਗਾ ਦਿੱਤੀ ਹੈ | ਇਸ ਪਾਬੰਦੀ 'ਚ 679 ਉਹ ਕਿਤਾਬਾਂ ਵੀ ਸ਼ਾਮਿਲ ਕੀਤੀਆਂ ਗਈਆਂ, ਜਿਨ੍ਹਾਂ ਨੂੰ ਸ਼ਰੀਅਤ ਤੇ ਤਾਲਿਬਾਨ ਨੀਤੀਆਂ ਦੇ ਉਲਟ ਦੱਸਿਆ ਗਿਆ ਹੈ | ਇਨ੍ਹਾਂ 'ਚੋਂ 140 ਕਿਤਾਬਾਂ ਔਰਤਾਂ ਦੁਆਰਾ ਲਿਖੀਆਂ ਗਈਆਂ ਹਨ | ਉਕਤ ਤੋਂ ਇਲਾਵਾ ਤਾਲਿਬਾਨ ਨੇ ਜਿਨਸੀ ਸ਼ੋਸ਼ਣ, ਮਨੁੱਖੀ ਅਧਿਕਾਰਾਂ, ਔਰਤਾਂ ਦੇ ਸਮਾਜ ਸ਼ਾਸਤਰ ਅਤੇ ਲਿੰਗ ਅਧਿਐਨ ਸਮੇਤ 18 ਵਿਸ਼ਿਆਂ ਦੀ ਪੜ੍ਹਾਈ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਤਾਲਿਬਾਨ ਨੇ ਹਾਲ ਹੀ 'ਚ 10 ਪ੍ਰਾਂਤਾਂ ਵਿਚ ਵਾਈ-ਫਾਈ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ | ਦੱਸਿਆ ਜਾ ਰਿਹਾ ਹੈ ਕਿ ਤਾਲਿਬਾਨ ਦੇ ਇਸ ਫ਼ੈਸਲੇ ਦਾ ਔਰਤਾਂ ਤੇ ਕੁੜੀਆਂ 'ਤੇ ਸਭ ਤੋਂ ਵੱਧ ਪ੍ਰਭਾਵ ਪਿਆ ਹੈ | ਉਨ੍ਹਾਂ ਨੂੰ ਪਹਿਲਾਂ ਹੀ ਛੇਵੀਂ ਜਮਾਤ ਤੋਂ ਅੱਗੇ ਪੜ੍ਹਨ ਤੋਂ ਰੋਕ ਦਿੱਤਾ ਗਿਆ ਹੈ ਤੇ ਹੁਣ ਸਿੱਖਿਆ ਲਈ ਉਨ੍ਹਾਂ ਦਾ ਆਖ਼ਰੀ ਸਹਾਰਾ ਮਿਡਵਾਈਫਰੀ (ਦਾਈ) ਕੋਰਸ ਵੀ ਇਸ ਸਾਲ ਦੇ ਅੰਤ ਤੱਕ ਬੰਦ ਕਰ ਦਿੱਤੇ ਜਾਣਗੇ | ਤਾਲਿਬਾਨ ਸਰਕਾਰ ਦੀ ਕਿਤਾਬਾਂ ਦੀ ਸਮੀਖਿਆ ਕਰਨ ਵਾਲੀ ਕਮੇਟੀ ਨੇ ਸਪਸ਼ਟ ਤੌਰ 'ਤੇ ਕਿਹਾ ਹੈ ਕਿ ਔਰਤਾਂ ਦੁਆਰਾ ਲਿਖੀਆਂ ਕੋਈ ਵੀ ਕਿਤਾਬਾਂ ਪੜ੍ਹਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਇਕ ਕਮੇਟੀ ਮੈਂਬਰ ਨੇ ਦੱਸਿਆ ਕਿ ਇਹ ਕਦਮ ਅਫ਼ਗਾਨ ਪਾਠਕ੍ਰਮ 'ਚ ਈਰਾਨੀ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਚੁੱਕਿਆ ਗਿਆ ਹੈ |

ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਹੜ੍ਹ ਪੀੜਤਾਂ ਲਈ ਸੰਗਤਾਂ ਵਲੋਂ ਆਈ ਵਿੱਤੀ ਸਹਾਇਤਾ ਤੇ ਰਾਹਤ ਕਾਰਜਾਂ ਸੰਬੰਧੀ ਵੈੱਬਸਾਈਟ 'ਤੇ ਵੇਰ... ਅਗਲੀ ਖ਼ਬਰ ਤਰਨ ਤਾਰਨ ਜ਼ਿਮਨੀ ਚੋਣ ਲਈ ਸੰਦੀਪ ਸਿੰਘ ਸਾਂਝਾ ਉਮੀਦਵਾਰ ਹੋਵੇ- ਯੂਨਾਈਟਿਡ ਅਕਾਲੀ ਦਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।