13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਵਲੋਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿਰੋਧ ਦਾ ਐਲਾਨ <br/>

ਅਜੀਤ ਡੈਸਕ 23-09-2025
ਅਜਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਵਿਖੇ ਅੱਜ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਭਾਈ ਅਮਰੀਕ ਸਿੰਘ ਅਜਨਾਲਾ ਨੇ ਐਲਾਨ ਕੀਤਾ ਕਿ ਨਵੰਬਰ ਮਹੀਨੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੇਂ ਪਾਤਿਸ਼ਾਹ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ਜਾਂ ਹੋਰਨਾਂ ਧਾਰਮਿਕ ਸਮਾਗਮਾਂ ਵਿਚ ਆਉਣ ਵਾਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵਿਰੋਧ ਕੀਤਾ ਜਾਵੇਗਾ | ਭਾਈ ਅਮਰੀਕ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਲਾਪਤਾ ਕਰਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਣਦੀ ਜ਼ਿੰਮੇਵਾਰੀ ਨਹੀਂ ਨਿਭਾਈ ਗਈ, ਦੋਸ਼ੀਆਂ ਨੂੰ ਜਨਤਕ ਵੀ ਨਹੀਂ ਕੀਤਾ ਗਿਆ ਤੇ ਨਾ ਹੀ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰਵਾਈ ਹੈ ਜੋ ਸਾਡੇ ਵਿਰੋਧ ਦਾ ਮੁੱਖ ਕਾਰਨ ਹੈ |

ਪਿਛਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਹੱਕ 'ਚ ਨਿੱਤਰੀ ਅਗਲੀ ਖ਼ਬਰ ਪਾਕਿ ਨੇ ਭਾਰਤ ਵਿਰੁੱਧ ਫ਼ਖਰ ਜ਼ਮਾਨ ਦੇ ਆਊਟ ਹੋਣ 'ਤੇ ਦਰਜ ਕਰਵਾਈ ਸ਼ਿਕਾਇਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।