13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਾਕਿ 'ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਦਾ ਜੋਤੀ ਜੋਤਿ ਪੁਰਬ <br/>

ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਸੁਰਿੰਦਰ ਕੋਛੜ)-ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਤੇ ਕਰਤਾਰਪੁਰ ਪ੍ਰਾਜੈਕਟ ਮੈਨੇਜਮੈਂਟ ਯੂਨਿਟ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਾਵਨ ਜੋਤੀ ਜੋਤਿ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ | ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜੋਤੀ ਜੋਤਿ ਪੁਰਬ ਨੂੰ ਸਮਰਪਿਤ 20 ਸਤੰਬਰ ਨੂੰ ਅਖੰਡ ਪਾਠ ਸਾਹਿਬ ਦੀ ਹੋਈ ਅਰੰਭਤਾ ਉਪਰੰਤ ਅੱਜ ਸਵੇਰੇ ਭੋਗ ਪਾਏ ਗਏ | ਇਸ ਮੌਕੇ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ, ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਦੇ ਮੁੱਖ ਸੇਵਾਦਾਰ ਜਸਕਰਨ ਸਿੰਘ ਸਿੱਧੂ, ਭਗਤ ਸਿੰਘ ਬਲੋਚਿਸਤਾਨ, ਵਿਕਾਸ ਸਿੰਘ ਖ਼ਾਲਸਾ, ਗਿਆਨੀ ਪ੍ਰੇਮ ਸਿੰਘ ਆਦਿ ਹਾਜ਼ਰ ਸਨ | ਇਸ ਤੋਂ ਪਹਿਲਾਂ ਲੰਘੇ ਦਿਨ ਨਗਰ ਕੀਰਤਨ ਸਜਾਇਆ ਗਿਆ, ਜੋਕਿ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਸੰਪੰਨ ਹੋਇਆ | ਜਿੱਥੇ ਹੈੱਡ ਗ੍ਰੰਥੀ ਭਾਈ ਗੋਬਿੰਦ ਸਿੰਘ ਵਲੋਂ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਜ਼ੀਰੋ ਪੁਆਇੰਟ 'ਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਦੀਪ ਸਿੰਘ ਤੇ ਬੀਬੀ ਅਮਨਦੀਪ ਕੌਰ ਦੇ ਜਥੇ ਕੀਰਤਨ ਕੀਤਾ | ਅੱਜ ਜੋਤੀ ਜੋਤਿ ਪੁਰਬ ਮੌਕੇ ਰੱਖੇ ਸਮਾਗਮ ਦੌਰਾਨ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਹਾਜ਼ਰ ਇਕੱਠ ਨੂੰ ਸੰਬੋਧਨ ਕੀਤਾ |


ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਵਰਿੰਦਾਵਨ (ਉੱਤਰ ਪ੍ਰਦੇਸ਼) 'ਚ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਸਾਬਕਾ ਇੰਸਪੈਕਟਰ ਸੂਬਾ ਸਿੰਘ ਦੇ ਹੱਕ 'ਚ ਨਿੱਤਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।