09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਅਜੀਤ ਡੈਸਕ 24-09-2025

ਨਵਾਂਸ਼ਹਿਰ, 23 ਸਤੰਬਰ (ਦੀਦਾਰ ਸਿੰਘ ਸ਼ੇਤਰਾ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਜਲੰਧਰ ਨਾਲ ਲੱਗਦੇ ਪਿੰਡ ਜੈਤੇਵਾਲੀ ਵਿਖੇ ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ 'ਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦੇ ਧਿਆਨ 'ਚ ਇਕ ਅਖ਼ਬਾਰ ਰਾਹੀਂ ਆਇਆ ਸੀ, ਜਿਸ ਦਾ ਸਵੈ ਨੋਟਿਸ ਲੈਂਦਿਆਂ ਐਸ.ਐਸ.ਪੀ. ਜਲੰਧਰ ਤੋਂ ਇਸ ਮਾਮਲੇ 'ਚ 25 ਸਤੰਬਰ ਨੂੰ ਸੰਬੰਧਿਤ ਉਪ ਕਪਤਾਨ ਪੁਲਿਸ ਰਾਹੀਂ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

 

ਪਿਛਲੀ ਖ਼ਬਰ ਮੈਰੀਟੋਰੀਅਸ ਅਧਿਆਪਕ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਉੱਤੇ 28 ਨੂੰ ਕਰਨਗੇ ਮੁੱਖ ਮੰਤਰੀ ਨਿਵਾਸ ਦਾ ਘਿਰਾਉ ਅਗਲੀ ਖ਼ਬਰ ਮਹਾਂਰਿਸ਼ੀ ਵਾਲਮੀਕਿ ਫ਼ਿਲਮ ਦੇ ਪ੍ਰੋਮੋ ਵਿਚ ਭਗਵਾਨ ਵਾਲਮੀਕਿ ਬਾਰੇ ਅਪ ਸ਼ਬਦ ਬੋਲਣ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।