15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸਿਹਤ ਬੀਮਾ ਯੋਜਨਾ 2 ਅਕਤੂਬਰ ਦੀ ਬਜਾਏ ਦਸੰਬਰ ਤੱਕ ਸ਼ੁਰੂ ਕੀਤੀ ਜਾਵੇਗੀ-ਡਾ. ਬਲਬੀਰ ਸਿੰਘ <br/>

ਅਜੀਤ ਡੈਸਕ 25-09-2025
ਚੰਡੀਗੜ੍ਹ, 24 ਸਤੰਬਰ (ਮਾਰਕੰਡਾ) -ਪੰਜਾਬ ਸਿਹਤ ਬੀਮਾ ਯੋਜਨਾ 2 ਅਕਤੂਬਰ ਨੂੰ ਸ਼ੁਰੂ ਨਹੀਂ ਕੀਤੀ ਜਾਵੇਗੀ | ਹੜ੍ਹਾਂ ਕਾਰਨ ਸਰਕਾਰ ਨੇ ਹੁਣ ਇਸ ਨੂੰ ਦਸੰਬਰ ਤੱਕ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਹ ਜਾਣਕਾਰੀ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪੰਜਾਬ ਭਵਨ ਸੈਕਟਰ 3 ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਸਵਾਲ-ਜਵਾਬ ਸੈਸ਼ਨ ਦੌਰਾਨ ਦਿੱਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਈ ਮਹੀਨਿਆਂ ਤੋਂ ਸੂਬੇ ਵਿਚ ਸਿਹਤ ਕਾਰਡ ਯੋਜਨਾ ਸ਼ੁਰੂ ਕਰਨ ਦੀ ਤਿਆਰੀ ਕਰ ਰਹੀ ਹੈ | ਇਸ ਯੋਜਨਾ ਤਹਿਤ ਹਰ ਪਰਿਵਾਰ ਨੂੰ 10 ਲੱਖ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਵੇਗਾ | ਸਰਕਾਰ ਵਲੋਂ ਇਸ ਯੋਜਨਾ ਵਿਚ ਲਗਭਗ 2,000 ਨਿੱਜੀ ਹਸਪਤਾਲਾਂ ਨੂੰ ਸ਼ਾਮਿਲ ਕਰਨ ਦਾ ਟੀਚਾ ਰੱਖਿਆ ਗਿਆ ਹੈ | ਇਸ ਤੋਂ ਇਲਾਵਾ ਜਾਰੀ ਕੀਤਾ ਗਿਆ ਹੈਲਥ ਕਾਰਡ ਗੰਭੀਰ ਬਿਮਾਰੀਆਂ ਦੇ ਇਲਾਜ ਦੀ ਪਹੁੰਚ ਪ੍ਰਦਾਨ ਕਰੇਗਾ, ਜਿਸ ਨਾਲ ਮੱਧ ਵਰਗ ਅਤੇ ਗਰੀਬੀ ਰੇਖਾ ਵਿਚ ਰਹੇ ਪਰਿਵਾਰ ਨੂੰ ਸਿਹਤ ਸਹੂਲਤਾਂ ਲੈਣ ਵਿਚ ਮਦਦ ਪ੍ਰਾਪਤ ਹੋਵੇਗੀ |

ਪਿਛਲੀ ਖ਼ਬਰ ਇਮੀਗ੍ਰੇਸ਼ਨ ਏਜੰਟ ਖ਼ੁਦਕੁਸ਼ੀ ਮਾਮਲੇ 'ਚ ਏ.ਆਈ.ਜੀ. ਦੀ ਜ਼ਮਾਨਤ ਅਰਜ਼ੀ ਰੱਦ ਅਗਲੀ ਖ਼ਬਰ ਪਾਕਿ ਤੋਂ ਮੰਗਵਾਈ 6 ਕਿੱਲੋ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।