16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

12 ਹਜ਼ਾਰ ਕਰੋੜ ਦੇ ਫ਼ੰਡ 'ਤੇ ਸਥਿਤੀ ਸਪੱਸ਼ਟ ਕਰਨ ਲਈ ਸਫ਼ੇਦ ਪੇਪਰ ਜਾਰੀ ਕਰੇ ਸਰਕਾਰ-ਦੂਲੋਂ <br/>

ਅਜੀਤ ਡੈਸਕ 25-09-2025
ਚੰਡੀਗੜ੍ਹ 24 ਸਤੰਬਰ (ਵਿਕਰਮਜੀਤ ਸਿੰਘ ਮਾਨ)-ਸਾਬਕਾ ਰਾਜ ਸਭਾ ਮੈਂਬਰ ਤੇ ਸੀਨੀਅਰ ਕਾਂਗਰਸੀ ਨੇਤਾ ਸ਼ਮਸ਼ੇਰ ਸਿੰਘ ਦੂਲੋਂ ਨੇ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਦਾਅਵਾ ਹੈ ਕਿ ਆਫ਼ਤ ਪ੍ਰਬੰਧਨ ਫ਼ੰਡ ਤਹਿਤ ਪੰਜਾਬ ਨੂੰ 12 ਹਜ਼ਾਰ ਕਰੋੜ ਰੁਪਏ ਦਿੱਤੇ ਜਾ ਚੁੱਕੇ ਹਨ, ਜਦਕਿ ਪੰਜਾਬ ਸਰਕਾਰ ਦੇ ਮੰਤਰੀਆਂ ਦੀ ਇਸ ਫ਼ੰਡ ਨੂੰ ਲੈ ਕੇ ਵੱਖੋ-ਵੱਖਰੀ ਪ੍ਰਤੀਕਿਰਿਆ ਸਾਹਮਣੇ ਆਈ ਹੈ | ਉਨ੍ਹਾਂ ਮੰਗ ਕੀਤੀ ਹੈ ਕਿ ਆਉਂਦੇ ਇਜਲਾਸ 'ਚ ਪੰਜਾਬ ਸਰਕਾਰ ਇਸ ਫ਼ੰਡ ਸੰਬੰਧੀ ਸਥਿਤੀ ਸਪਸ਼ਟ ਕਰਨ ਲਈ ਸਫ਼ੇਦ ਪੱਤਰ ਜਾਰੀ ਕਰੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਅਕਸਰ ਇਹ ਕਿਹਾ ਜਾਂਦਾ ਹੈ ਕਿ ਪਿਛਲੀਆਂ ਸਰਕਾਰਾਂ ਨੂੰ ਇਹ ਫ਼ੰਡ ਵਰਤਣਾ ਨਹੀਂ ਆਇਆ ਅਤੇ ਜੇਕਰ ਕਿਸੇ ਪਿਛਲੀ ਸਰਕਾਰ ਨੇ ਨਾ ਫ਼ੰਡਾਂ ਦੀ ਦੁਰਵਰਤੋਂ ਕਰੀ ਹੈ ਤਾਂ ਉਸ ਸੰਬੰਧੀ ਜਾਣਕਾਰੀ ਵੀ ਜਨਤਕ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਵੀ ਦੱਸਣ ਕਿ ਜੇਕਰ ਪਿਛਲੀਆਂ ਸਰਕਾਰਾਂ ਨੂੰ ਇਸ ਫ਼ੰਡ ਦੀ ਵਰਤੋਂ ਕਰਨੀ ਨਹੀਂ ਆਉਂਦੀ ਸੀ ਤਾਂ ਹੁਣ ਉਹ ਇਸ ਫ਼ੰਡ ਦੀ ਸਹੀ ਵਰਤੋਂ ਕਰਕੇ ਲੋਕਾਂ ਦੇ ਹੋਏ ਨੁਕਸਾਨ ਨੂੰ ਭਰਨ ਦਾ ਕੰਮ ਕਰਨ ਅਤੇ ਹੜ੍ਹ ਪੀੜਤਾਂ ਦੇ ਜ਼ਖ਼ਮਾਂ 'ਤੇ ਮਲ੍ਹਮ ਲਾਉਣ |

ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ <br/> ਅਗਲੀ ਖ਼ਬਰ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਸ਼ਹੀਦੀ ਸ਼ਤਾਬਦੀ ਸੰਬੰਧੀ ਚਾਂਦੀ ਦਾ ਯਾਦਗਾਰੀ ਸਿੱਕਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।