26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੇਜਰੀਵਾਲ ਨੂੰ 10 ਦਿਨਾਂ ਅੰਦਰ ਮੁਹੱਈਆ ਕਰਵਾ ਦਿੱਤੀ ਜਾਏਗੀ ਸਰਕਾਰੀ ਰਿਹਾਇਸ਼ <br/>

ਅਜੀਤ ਡੈਸਕ 26-09-2025

ਕੇਂਦਰ ਨੇ ਦਿੱਲੀ ਹਾਈ ਕੋਰਟ 'ਚ ਦਿੱਤੀ ਜਾਣਕਾਰੀ
ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਵਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 10 ਦਿਨਾਂ ਅੰਦਰ ਦਿੱਲੀ ਵਿਚ ਰਿਹਾਇਸ਼ ਮੁਹੱਈਆ ਕਰਵਾ ਦਿੱਤੀ ਜਾਵੇਗੀ ¢ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਹਾਈ ਕੋਰਟ ਵਿਚ ਜਸਟਿਸ ਸਚਿਨ ਦੱਤਾ ਦੇ ਬੈਂਚ ਨੂੰ ਇਹ ਜਾਣਕਾਰੀ ਦਿੱਤੀ¢ ਸੁਣਵਾਈ ਦੌਰਾਨ ਤੁਸ਼ਾਰ ਮਹਿਤਾ ਨੇ ਵਿਅੰਗਮਈ ਟਿੱਪਣੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਬੰਗਲਾ ਲੈਣ ਲਈ ਲੜਦੇ ਨਹੀਂ ਹੁੰਦੇ¢ ਦੱਸਣਯੋਗ ਹੈ ਕਿ ਬੀਤੀ 18 ਸਤੰਬਰ ਨੂੰ ਹਾਈ ਕੋਰਟ ਨੇ ਕਿਹਾ ਸੀ ਕਿ ਦਿੱਲੀ ਵਿਚ ਰਿਹਾਇਸ਼ ਉਪਲਬਧ ਕਰਾਉਣ ਦਾ ਫ਼ੈਸਲਾ ਪ੍ਰਸ਼ਾਸਨ ਦੀ ਮਨਮਰਜ਼ੀ ਨਾਲ ਨਹੀਂ ਹੋ ਸਕਦਾ¢ ਅਦਾਲਤ ਨੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸੰਪਤੀ ਨਿਰਦੇਸ਼ਕ ਨੂੰ ਤਲਬ ਕੀਤਾ ਸੀ¢ ਸੁਣਵਾਈ ਦੌਰਾਨ, ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੀ ਰਿਹਾਇਸ਼ ਲਈ 35 ਲੋਦੀ ਅਸਟੇਟ ਵਿਖੇ ਟਾਈਪ 8 ਬੰਗਲਾ ਅਲਾਟ ਕਰਨ ਦੀ ਤਜਵੀਜ਼ ਰੱਖੀ ਸੀ, ਪਰ 24 ਜੁਲਾਈ ਨੂੰ ਇਹ ਬੰਗਲਾ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਅਲਾਟ ਕਰ ਦਿੱਤਾ ਗਿਆ¢ 16 ਸਤੰਬਰ ਨੂੰ ਅਦਾਲਤ ਨੇ ਰਿਹਾਇਸ਼ ਦੀ ਮੰਗ 'ਤੇ ਫ਼ੈਸਲਾ ਲੈਣ ਵਿਚ ਦੇਰੀ ਲਈ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਸੀ¢

ਪਿਛਲੀ ਖ਼ਬਰ ਸਸਤੇ ਪੀਲੇ ਮਟਰਾਂ ਦੀ ਦਰਾਮਦ ਰੋਕਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਅਗਲੀ ਖ਼ਬਰ ਬੈਲੇਟ ਪੇਪਰ ਦੀ ਗਿਣਤੀ ਤੋਂ ਬਾਅਦ ਹੀ ਪੂਰੀ ਕੀਤੀ ਜਾਏਗੀ ਈ.ਵੀ.ਐਮ. ਦੀ ਗਿਣਤੀ-ਚੋਣ ਕਮਿਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।