09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪੰਥਕ ਧਿਰਾਂ ਵਲੋਂ ਭਾਈ ਮਨਦੀਪ ਸਿੰਘ ਨੇ ਕੀਤੇ ਨਾਮਜ਼ਦਗੀ ਪੱਤਰ ਦਾਖਲ <br/>

ਅਜੀਤ ਡੈਸਕ 19-10-2025

ਤਰਨ ਤਾਰਨ, 18 ਅਕਤੂਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਪੰਥਕ ਧਿਰਾਂ ਵਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨੇ ਗਏ ਸਾਂਝੇ ਉਮੀਦਵਾਰ ਭਾਈ ਮਨਦੀਪ ਸਿੰਘ ਨੇ ਐੱਸ.ਡੀ.ਐੱਮ. ਗੁਰਮੀਤ ਸਿੰਘ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ | ਇਸ ਮੌਕੇ ਉਨ੍ਹਾਂ ਨਾਲ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ, ਸੰਸਦ ਮੈਂਬਰ ਭਾਈ ਸਰਬਜੀਤ ਸਿੰਘ ਖ਼ਾਲਸਾ, ਅਕਾਲੀ ਦਲ ਪੁਨਰ ਸੁਰਜੀਤ ਤੋਂ ਸੁਰਜੀਤ ਸਿੰਘ ਰੱਖੜਾ, ਜਗਦੀਸ਼ ਸਿੰਘ ਝੀਂਡਾ, ਸੁੱਚਾ ਸਿੰਘ ਛੋਟੇਪੁਰ, ਇਮਾਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ 'ਚ ਉਨ੍ਹਾਂ ਦੇ ਸਮਰਥਕ ਆਗੂ ਮੌਜੂਦ ਸਨ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਬਾਅਦ ਭਾਈ ਸਰਬਜੀਤ ਸਿੰਘ ਖ਼ਾਲਸਾ ਅਤੇ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਸੰਗਤਾਂ ਦੇ ਵੱਡੇ ਇਕੱਠ ਨੇ ਜੋ ਸ਼ਮੂਲੀਅਤ ਕੀਤੀ ਹੈ, ਉਸ ਗੱਲ ਤੋਂ ਇਹ ਸਾਬਿਤ ਹੋ ਜਾਂਦੀ ਹੈ ਕਿ ਭਾਈ ਅੰਮਿ੍ਤਪਾਲ ਸਿੰਘ ਵਾਂਗ ਭਾਈ ਮਨਦੀਪ ਸਿੰਘ ਦੀ ਤਰਨ ਤਾਰਨ ਹਲਕੇ ਤੋਂ ਵੱਡੀ ਜਿੱਤ ਹੋਵੇਗੀ | ਉਨ੍ਹਾਂ ਕਿਹਾ ਕਿ ਭਾਈ ਮਨਦੀਪ ਸਿੰਘ ਦੇ ਚੋਣ ਮੈਦਾਨ ਵਿਚ ਆਉਣ ਨਾਲ ਮੌਜੂਦਾ ਸਰਕਾਰ, ਅਕਾਲੀ ਦਲ, ਕਾਂਗਰਸ ਤੇ ਭਾਜਪਾ ਨੂੰ ਹੱਥਾਂ-ਪੈਰਾਂ ਦੇ ਪੈ ਗਈ ਹੈ, ਕਿਉਂਕਿ ਕੁਝ ਹੀ ਦਿਨਾਂ ਵਿਚ ਤਰਨ ਤਾਰਨ ਹਲਕੇ ਦੇ ਲੋਕਾਂ ਨੇ ਭਾਈ ਮਨਦੀਪ ਸਿੰਘ ਦੇ ਹੱਕ ਵਿਚ ਵੱਡਾ ਸਮਰਥਨ ਦਿੱਤਾ ਹੈ | ਭਾਈ ਮਨਦੀਪ ਸਿੰਘ ਨੇ ਕਿਹਾ ਕਿ ਇਹ ਚੋਣ ਕੋਈ ਵਿਅਕਤੀਗਤ ਲਾਭ ਲਈ ਨਹੀਂ, ਸਗੋਂ ਸਿੱਖ ਸਿਧਾਂਤਾ ਅਤੇ ਪੰਥਕ ਮਰਿਆਦਾਵਾਂ ਦੀ ਰੱਖਿਆ ਲਈ ਲੜ ਰਹੇ ਹਾਂ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਸ ਚੋਣ ਨੂੰ ਤਰਨ ਤਾਰਨ ਹਲਕੇ ਦੇ ਲੋਕ ਹੀ ਲੜ ਰਹੇ ਹਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਹਲਕੇ ਦੇ ਲੋਕ ਸਾਰੇ ਸਿਆਸੀ ਪਾਰਟੀਆਂ ਨੂੰ ਨਕਾਰ ਕੇ ਉਨ੍ਹਾਂ ਦੇ ਹੱਕ ਵਿਚ ਵੱਡਾ ਫ਼ਤਵਾ ਦੇਣਗੇ, ਕਿਉਂਕਿ ਉਨ੍ਹਾਂ ਦੇ ਹੱਕ ਵਿਚ ਹਲਕੇ ਦੇ ਨੌਜਵਾਨਾਂ, ਬਜ਼ੁਰਗਾਂ, ਔਰਤਾਂ ਤੇ ਵਪਾਰੀਆਂ ਦੇ ਨਾਲ-ਨਾਲ ਹਰ ਵਰਗ ਦਾ ਸਾਥ ਹੈ |

ਪਿਛਲੀ ਖ਼ਬਰ ਆਮ ਆਦਮੀ ਪਾਰਟੀ ਨੇ ਵਿਧਾਇਕਾਂ ਦੀ ਕਦਰ ਕੀਤੀ ਖ਼ਤਮ-ਪਠਾਣਮਾਜਰਾ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਮੂਸਾ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।