08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2025

ਵਿਧਾਇਕ ਦੇਵ ਮਾਨ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ <br/>

ਅਜੀਤ ਡੈਸਕ 19-10-2025

ਨਾਭਾ, 18 ਅਕਤੂਬਰ (ਜਗਨਾਰ ਸਿੰਘ ਦੁਲੱਦੀ)-ਪੰਜਾਬ ਵਿਚ ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਵਿਚ ਖੇਡ ਮੈਦਾਨ ਬਣਾਏ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਉਨ੍ਹਾਂ ਦੇ ਦਿੱਲੀ ਨਿਵਾਸ ਸਥਾਨ 'ਤੇ ਮੁਲਾਕਾਤ ਕਰਨ ਉਪਰੰਤ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਵਿਧਾਇਕ ਦੇਵ ਮਾਨ ਵਲੋਂ ਅਰਵਿੰਦ ਕੇਜਰੀਵਾਲ ਨੂੰ ਦੀਵਾਲੀ ਦੀ ਮੁਬਾਰਕਬਾਦ ਵੀ ਦਿੱਤੀ ਗਈ | ਵਿਧਾਇਕ ਦੇਵ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜੋ ਕਿ ਬਹੁਤ ਸ਼ਲਾਘਾਯੋਗ ਹਨ | ਦੇਵ ਮਾਨ ਨੇ ਕਿਹਾ ਕਿ ਉਨ੍ਹਾਂ ਵਲੋਂ ਨਾਭਾ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਵੀ 'ਆਪ' ਸੁਪਰੀਮੋ ਨਾਲ ਵਿਚਾਰ ਚਰਚਾ ਕੀਤੀ ਗਈ | ਉਨ੍ਹਾਂ ਕਿਹਾ ਕਿ ਤਰਨ ਤਾਰਨ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦਾ ਉਮੀਦਵਾਰ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕਰੇਗਾ |

ਪਿਛਲੀ ਖ਼ਬਰ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਾਨਕਸਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਨਗਰ ਕੀਰਤਨ ਸ... ਅਗਲੀ ਖ਼ਬਰ ਪੰਜਾਬ 'ਬਿੱਲ ਲਿਆਓ ਇਨਾਮ ਪਾਓ' ਯੋਜਨਾ ਤਹਿਤ 1 ਲੱਖ ਰੁਪਏ ਦਾ ਤਿਮਾਹੀ ਬੰਪਰ ਇਨਾਮ ਕਰੇਗਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।