02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2025

ਦੀਵਾਲੀ ਸੁਰੱਖਿਅਤ, ਜ਼ਿੰਮੇਵਾਰੀ ਤੇ ਵਾਤਾਵਰਨ ਅਨੁਕੂਲ ਢੰਗ ਨਾਲ ਮਨਾਈ ਜਾਵੇ-ਰਾਸ਼ਟਰਪਤੀ <br/>

ਅਜੀਤ ਡੈਸਕ 20-10-2025

ਨਵੀਂ ਦਿੱਲੀ, 19 ਅਕਤੂਬਰ (ਪੀ. ਟੀ. ਆਈ.)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਐਤਵਾਰ ਨੂੰ ਦੀਵਾਲੀ ਦੀ ਪੂਰਬਲੀ ਸ਼ਾਮ ਨਾਗਰਿਕਾਂ ਨੂੰ ਵਧਾਈ ਦਿੱਤੀ ਅਤੇ ਸਾਰਿਆਂ ਨੂੰ ਇਸ ਤਿਉਹਾਰ ਨੂੰ ਸੁਰੱਖਿਅਤ, ਜ਼ਿੰਮੇਵਾਰੀ ਨਾਲ ਅਤੇ ਵਾਤਾਵਰਨ ਅਨੁਕੂਲ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ | ਮੁਰਮੂ ਨੇ ਕਿਹਾ ਕਿ ਇਹ ਤਿਉਹਾਰ ਵਾਂਝੇ, ਲੋੜਵੰਦਾਂ ਦੀ ਮਦਦ ਅਤੇ ਉਨ੍ਹਾਂ ਦੇ ਜੀਵਨ 'ਚ ਖ਼ੁਸ਼ੀ ਲਿਆਉਣ ਦਾ ਵੀ ਇਕ ਮੌਕਾ ਹੈ | ਉਨ੍ਹਾਂ ਨੇ ਸੰਦੇਸ਼ 'ਚ ਕਿਹਾ ਕਿ ਦੀਵਾਲੀ ਭਾਰਤ ਦੇ ਸਭ ਤੋਂ ਪ੍ਰਸਿੱਧ ਤਿਉਹਾਰਾਂ 'ਚੋਂ ਇਕ ਹੈ, ਜੋ ਬਹੁਤ ਜੋਸ਼ ਅਤੇ ਉਤਸ਼ਾਹ ਨਾਲ ਮਨਾਈ ਜਾਂਦੀ ਹੈ | ਇਹ ਤਿਉਹਾਰ ਹਨੇਰੇ 'ਤੇ ਰੌਸ਼ਨੀ, ਅਗਿਆਨਤਾ 'ਤੇ ਗਿਆਨ ਅਤੇ ਬੁਰਾਈ 'ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ | ਇਹ ਸ਼ੁੱਭ ਮੌਕਾ ਸਾਨੂੰ ਸਾਰਿਆਂ ਨੂੰ ਆਪਸੀ ਪਿਆਰ ਅਤੇ ਭਾਈਚਾਰੇ ਦਾ ਵੀ ਸੰਦੇਸ਼ ਦਿੰਦਾ ਹੈ |

ਪਿਛਲੀ ਖ਼ਬਰ ਫਸੇ ਯਾਤਰੀਆਂ ਨੂੰ ਵਾਪਸ ਲਿਆਉਣ ਲਈ ਏਅਰ ਇੰਡੀਆ ਐਤਵਾਰ ਨੂੰ ਮਿਲਾਨ ਉਡਾਣ ਚਲਾਏਗੀ <br/> ਅਗਲੀ ਖ਼ਬਰ ਭਾਰਤੀ ਲੋਕ ਤਿਉਹਾਰਾਂ ਦੇ ਸੀਜ਼ਨ ਵਿਚ ਸਵਦੇਸ਼ੀ ਉਤਪਾਦ ਖ਼ਰੀਦਣ-ਮੋਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।