11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਬਿਹਾਰ ਚੋਣਾਂ ਸ਼ਾਂਤੀਪੂਰਨ ਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ-ਮੁੱਖ ਚੋਣ ਕਮਿਸ਼ਨਰ

ਅਜੀਤ ਡੈਸਕ 03-11-2025
ਕਾਨਪੁਰ (ਉੱਤਰ ਪ੍ਰਦੇਸ਼), 2 ਨਵੰਬਰ (ਪੀ.ਟੀ.ਆਈ.)-ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਐਤਵਾਰ ਨੂੰ ਕਿਹਾ ਕਿ ਬਿਹਾਰ 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਕਾਨੂੰਨ ਅਤੇ ਵਿਵਸਥਾ ਦੇ ਢਾਂਚੇ ਦੇ ਅੰਦਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ | ਇਥੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਗਿਆਨੇਸ਼ ਕੁਮਾਰ ਨੇ ਕਿਹਾ ਕਿ ਚੋਣ ਕਮਿਸ਼ਨ ਚੋਣਾਂ ਦÏਰਾਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਲਈ ਜ਼ੀਰੋ ਸਹਿਣਸ਼ੀਲਤਾ ਰੱਖਦਾ ਹੈ | ਬਿਹਾਰ 'ਚ ਚੋਣਾਂ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਤੇ ਸਾਰੇ ਵੋਟਰਾਂ ਨੂੰ ਲੋਕਤੰਤਰ ਦਾ ਜਸ਼ਨ ਮਨਾਉਣ ਦਾ ਮÏਕਾ ਮਿਲੇਗਾ | ਵੋਟਿੰਗ ਕਾਨੂੰਨ ਅਤੇ ਵਿਵਸਥਾ ਦੇ ਢਾਂਚੇ ਦੇ ਅੰਦਰ ਕੀਤੀ ਜਾਵੇਗੀ |' 243 ਮੈਂਬਰੀ ਬਿਹਾਰ ਵਿਧਾਨ ਸਭਾ ਲਈ ਵੋਟਿੰਗ 6 ਅਤੇ 11 ਨਵੰਬਰ ਨੂੰ ਦੋ ਪੜਾਵਾਂ 'ਚ ਹੋਵੇਗੀ ਅਤੇ ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਹੋਵੇਗੀ | ਚੋਣ ਮਸ਼ੀਨਰੀ ਦੀਆਂ ਤਿਆਰੀਆਂ 'ਚ ਵਿਸ਼ਵਾਸ ਪ੍ਰਗਟ ਕਰਦੇ ਹੋਏ, ਮੁੱਖ ਚੋਣ ਕਮਿਸ਼ਨਰ ਨੇ ਵੋਟਰਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।