11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਦਾ ਮਾਮਲਾ-ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਰਾਜਸਥਾਨ ਦੇ ਅਜਮੇਰ ਤੋਂ ਗਿ੍ਫ਼ਤਾਰ

ਅਜੀਤ ਡੈਸਕ 03-11-2025

ਜਲੰਧਰ, 2 ਨਵੰਬਰ (ਸ਼ੈਲੀ)-ਬੀਤੇ ਦਿਨੀਂ ਜਲੰਧਰ ਦੇ ਭਾਰਗਵ ਕੈਂਪ ਬਾਜ਼ਾਰ 'ਚ ਇਕ ਗਹਿਣਿਆਂ ਦੀ ਦੁਕਾਨ (ਵਿਜੇ ਜਵੈਲਰ) 'ਤੇ ਹੋਈ ਲੁੱਟ ਦੇ ਮਾਮਲੇ 'ਚ ਪੁਲਿਸ ਨੇ ਤਿੰਨਾਂ ਦੋਸ਼ੀਆਂ ਕੁਸ਼ਲ, ਗਗਨ ਅਤੇ ਕਰਨ ਨੂੰ ਰਾਜਸਥਾਨ ਦੇ ਅਜਮੇਰ ਤੋਂ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਪੁਲਿਸ ਤਿੰਨਾਂ ਨੂੰ ਜਲੰਧਰ ਲਿਆ ਰਹੀ ਹੈ | ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਤਿੰਨ ਹਥਿਆਰਬੰਦ ਲੁਟੇਰਿਆਂ ਨੇ ਜਲੰਧਰ ਦੇ ਭਾਰਗਵ ਕੈਂਪ ਬਾਜ਼ਾਰ ਵਿਚ ਇਕ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲਗਭਗ 2.25 ਲੱਖ ਰੁਪਏ ਅਤੇ 1 ਕਰੋੜ ਰੁਪਏ ਦਾ ਸੋਨਾ ਲੁੱਟ ਲਿਆ ਸੀ | ਘਟਨਾ ਤੋਂ ਥੋੜੀ ਦੇਰ ਬਾਅਦ ਪੁਲਿਸ ਨੇ ਤਿੰਨਾਂ ਲੁਟੇਰਿਆਂ ਦੀ ਪਛਾਣ ਕਰ ਲਈ ਸੀ, ਇਨ੍ਹਾਂ ਦੀ ਗਿ੍ਫ਼ਤਾਰੀ ਲਈ ਕਮਿਸ਼ਨਰੇਟ ਪੁਲਿਸ ਦੀਆਂ ਕਈ ਟੀਮਾਂ ਸਰਗਰਮ ਸਨ | ਪੁਲਿਸ ਨੂੰ ਸੂਚਨਾ ਮਿਲਣ 'ਤੇ ਦੋਸ਼ੀਆਂ ਨੂੰ ਰਾਜਸਥਾਨ ਦੇ ਅਜਮੇਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ | ਹਾਲਾਂਕਿ ਕਿਸੇ ਵੀ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ, ਪਰ ਹੋ ਸਕਦਾ ਹੈ ਕਿ ਪੁਲਿਸ ਜਲਦੀ ਹੀ ਇਕ ਪ੍ਰੈੱਸ ਕਾਨਫਰੰਸ 'ਚ ਉਕਤ ਖੁਲਾਸਾ ਕਰ ਸਕਦੀ ਹੈ |

ਪਿਛਲੀ ਖ਼ਬਰ ਪਿ੍ਅੰਕਾ ਗਾਂਧੀ ਦੀ ਪ੍ਰਧਾਨ ਮੰਤਰੀ ਮੋਦੀ, ਭੁਪੇਂਦਰ ਯਾਦਵ ਤੇ ਰੇਖਾ ਗੁਪਤਾ ਨੂੰ ਅਪੀਲ ਸਿਆਸੀ ਮਜਬੂਰੀਆਂ ਭੁੱਲ ਕੇ ਇਕ... ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ 'ਚ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।