11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2025

ਪਿ੍ਅੰਕਾ ਗਾਂਧੀ ਦੀ ਪ੍ਰਧਾਨ ਮੰਤਰੀ ਮੋਦੀ, ਭੁਪੇਂਦਰ ਯਾਦਵ ਤੇ ਰੇਖਾ ਗੁਪਤਾ ਨੂੰ ਅਪੀਲ ਸਿਆਸੀ ਮਜਬੂਰੀਆਂ ਭੁੱਲ ਕੇ ਇਕੱਠੇ ਹੋਈਏ ਤੇ ਦਿੱਲੀ ਦੇ ਖ਼ਤਰਨਾਕ ਹਵਾ ਪ੍ਰਦੂਸ਼ਣ ਬਾਰੇ ਕੁੱਝ ਕਰੀਏ <br/>

ਅਜੀਤ ਡੈਸਕ 03-11-2025
ਨਵੀਂ ਦਿੱਲੀ, 2 ਨਵੰਬਰ (ਜਗਤਾਰ ਸਿੰਘ)-ਇਸ ਸਾਲ ਵੀ ਦਿੱਲੀ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਇਸ ਮਾਮਲੇ ਨੂੰ ਲੈ ਕੇ ਸਿਆਸੀ ਬਹਿਸ ਦਾ ਸਿਲਸਿਲਾ ਵੀ ਜਾਰੀ ਹੈ | ਇਸ ਦਰਮਿਆਨ ਕਾਂਗਰਸੀ ਸੰਸਦ ਮੈਂਬਰ ਪਿ੍ਅੰਕਾ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਵਾਤਾਵਰਣ ਮੰਤਰੀ ਭੂਪੇਂਦਰ ਯਾਦਵ ਅਤੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਦਖ਼ਲ ਦੇਣ ਅਤੇ ਲੋਕਾਂ ਨੂੰ 'ਗੰਦੀ ਧੁੰਦ' 'ਚ ਸਾਹ ਲੈਣ ਤੋਂ ਬਚਾਉਣ ਦੇ ਲਈ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਸਾਰੇ ਆਪਣੀਆਂ ਸਿਆਸੀ ਮਜਬੂਰੀਆਂ ਨੂੰ ਭੁੱਲ ਕੇ ਇਕੱਠੇ ਹੋਈਏ ਅਤੇ ਹਵਾ ਪ੍ਰਦੂਸ਼ਣ ਦੇ ਮਾਮਲੇ 'ਚ ਕੁੱਝ ਕਰੀਏ | ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨ ਦੀ ਜ਼ਰੂਰਤ ਹੈ | ਇਸ ਭਿਆਨਕ ਸਥਿਤੀ ਨੂੰ ਘਟਾਉਣ ਲਈ ਉਹ ਜੋ ਵੀ ਕਦਮ ਚੁੱਕਣਗੇ, ਅਸੀਂ ਸਾਰੇ ਉਨ੍ਹਾਂ ਦਾ ਸਮਰਥਨ ਅਤੇ ਸਹਿਯੋਗ ਕਰਾਂਗੇ | ਉਨ੍ਹਾਂ ਕਿਹਾ ਕਿ ਹਰ ਸਾਲ ਦਿੱਲੀ ਦੇ ਲੋਕਾਂ ਨੂੰ ਇਸ ਜ਼ਹਿਰੀਲੀ ਹਵਾ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸ਼ਹਿਰ ਨੂੰ ਘੇਰਨ ਵਾਲਾ ਪ੍ਰਦੂਸ਼ਣ ਅਜਿਹਾ ਹੈ ਕਿ ਜਿਵੇਂ ਇਸ 'ਤੇ ਇੱਕ ਗ੍ਰੇਅ ਰੰਗ ਦੀ ਚਾਦਰ ਪਾ ਦਿੱਤੀ ਹੋਵੇ |

ਪਿਛਲੀ ਖ਼ਬਰ ਬਰਮਿੰਘਮ ਵਿਖੇ ਨਵੰਬਰ 1984 ਨਸਲਕੁਸ਼ੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ <br/> ਅਗਲੀ ਖ਼ਬਰ ਗਹਿਣਿਆਂ ਦੀ ਦੁਕਾਨ 'ਤੇ ਲੁੱਟ ਦੀ ਵਾਰਦਾਤ ਦਾ ਮਾਮਲਾ-ਘਟਨਾ ਨੂੰ ਅੰਜਾਮ ਦੇਣ ਵਾਲੇ ਤਿੰਨ ਦੋਸ਼ੀ ਰਾਜਸਥਾਨ ਦੇ ਅਜਮੇਰ ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।