08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

'84 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ 'ਚ ਸਮਾਗਮ <br/>

ਅਜੀਤ ਡੈਸਕ 04-11-2025

ਲੁਧਿਆਣਾ, 3 ਨਵੰਬਰ (ਜਤਿੰਦਰ ਭੰਬੀ)-ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਨੇ ਐਲਾਨ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਵਲੋਂ ਜੇਕਰ ਨਵੰਬਰ '84 ਪੀੜਤਾਂ ਦੀਆਂ ਮੰਗਾਂ ਅਤੇ ਮਸਲਿਆਂ ਸੰਬੰਧੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਜਥੇਬੰਦੀ ਵਲੋਂ ਹਮਿਖ਼ਆਲ ਜਥੇਬੰਦੀਆਂ ਦੀ ਪੰਜਾਬ ਪੱਧਰੀ ਮੀਟਿੰਗ ਬੁਲਾ ਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ | ਇਹ ਫ਼ੈਸਲਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ-1, ਦੁੱਗਰੀ ਵਿਖੇ ਨਵੰਬਰ '84 ਦੇ ਸ਼ਹੀਦਾਂ ਦੀ ਯਾਦ ਵਿਚ ਹੋਏ ਸ਼ਰਧਾਂਜਲੀ ਸਮਾਗਮ ਦੌਰਾਨ ਕੀਤਾ ਗਿਆ | ਇਸ ਮੌਕੇ ਹੋਏ ਗੁਰਮਤਿ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਜਗਤਾਰ ਸਿੰਘ ਖਾਲਸਾ ਅਤੇ ਭਾਈ ਭੁਪਿੰਦਰ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕਰਕੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਅਤੇ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਕਤਲੇਆਮ ਦੇ 41 ਸਾਲ ਬਾਅਦ ਵੀ ਨਾ ਤਾਂ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲਿਆ ਹੈ ਤੇ ਨਾ ਹੀ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ | ਇਸ ਮੌਕੇ ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਮੇਜਰ ਸਿੰਘ ਖਾਲਸਾ, ਬਲਜੀਤ ਸਿੰਘ ਬੀਤਾ, ਦਲਜੀਤ ਸਿੰਘ ਸੋਨੀ ਸਕੱਤਰ, ਇੰਦਰਪਾਲ ਸਿੰਘ, ਹਰਪਾਲ ਸਿੰਘ, ਸਤਨਾਮ ਸਿੰਘ, ਹਰਪ੍ਰੀਤ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਬੀਬੀ ਗੁਰਦੇਵ ਕੌਰ, ਬੀਬੀ ਭੂਪਿੰਦਰ ਕੌਰ, ਬੀਬੀ ਰਣਜੀਤ ਕੌਰ, ਬੀਬੀ ਮਨਜੀਤ ਕੌਰ ਅਤੇ ਬੀਬੀ ਗੁਰਮੀਤ ਕੌਰ ਸਮੇਤ ਹਜ਼ਾਰਾਂ ਵਰਕਰ ਹਾਜ਼ਰ ਸਨ |

ਪਿਛਲੀ ਖ਼ਬਰ ਦੇਸ਼ ਭਰ ਦੀਆਂ ਸਹਿਕਾਰੀ ਬੈਂਕਾਂ ਹਜ਼ਾਰਾਂ ਕਰੋੜ ਦੇ ਘਾਟੇ 'ਚ ਅਗਲੀ ਖ਼ਬਰ ਜੱਗੂ ਭਗਵਾਨਪੁਰੀਆ 3 ਦਿਨਾਂ ਤੋਂ ਬਟਾਲਾ ਪੁਲਿਸ ਦੀ ਹਿਰਾਸਤ 'ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।