06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਪੰਜਾਬ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ 6 ਨੂੰ ਤਲਬ

ਅਜੀਤ ਡੈਸਕ 04-11-2025
ਚੰਡੀਗੜ੍ਹ, 3 ਨਵੰਬਰ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵਲੋਂ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਚੋਣ ਜਲਸੇ ਦੌਰਾਨ ਮਰਹੂਮ ਗ੍ਰਹਿ ਮੰਤਰੀ ਬੂਟਾ ਸਿੰਘ ਪ੍ਰਤੀ ਵਰਤੀ ਸ਼ਬਦਾਵਲੀ ਦਾ ਸਵੈ-ਨੋਟਿਸ ਲਿਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਇਹ ਮਾਮਲਾ ਉਨ੍ਹਾਂ ਦੇ ਧਿਆਨ 'ਚ ਆਇਆ ਹੈ ਜਿਸ 'ਚ ਕਾਂਗਰਸ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰੰਗ ਅਤੇ ਨਸਲ ਅਧਾਰਤ ਟਿੱਪਣੀ ਦੇਸ਼ ਦੇ ਮਰਹੂਮ ਗ੍ਰਹਿ ਮੰਤਰੀ ਅਤੇ ਦਲਿਤ ਆਗੂ ਬੂਟਾ ਸਿੰਘ ਪ੍ਰਤੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਕਮਿਸ਼ਨ ਨੇ ਇਸ ਮਾਮਲੇ ਵਿਚ ਸਵੈ-ਨੋਟਿਸ ਲੈਂਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ 6 ਨਵੰਬਰ ਨੂੰ ਜਵਾਬ ਤਲਬ ਕੀਤਾ ਹੈ ਅਤੇ ਨਾਲ ਹੀ ਤਰਨਤਾਰਨ ਦੇ ਰਿਟਰਨਿੰਗ ਅਫ਼ਸਰ ਤੋਂ ਵੀ 4 ਨਵੰਬਰ ਨੂੰ ਇਸ ਸੰਬੰਧੀ ਰਿਪੋਰਟ ਤਲਬ ਕੀਤੀ ਗਈ ਹੈ | ਇਸੇ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜੋ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਸ਼ਬਦਾਬਲੀ ਵਰਤੀ ਸੀ ਉਸ ਸੰਬੰਧੀ ਉਨ੍ਹਾਂ ਨੇ ਬਿਨਾਂ ਸ਼ਰਤ ਮੁਆਫ਼ੀ ਮੰਗ ਲਈ ਹੈ |

ਪਿਛਲੀ ਖ਼ਬਰ ਹੜ੍ਹਾਂ ਨਾਲ ਝੰਬੇ 80 ਫ਼ੀਸਦੀ ਕਿਸਾਨਾਂ ਦੀ ਝੋਲੀ 'ਚ ਨਹੀਂ ਪਿਆ ਮੁਫ਼ਤ ਦਾ ਕਣਕ ਦਾ ਬੀਜ <br/> ਅਗਲੀ ਖ਼ਬਰ ਬਾਬਾ ਨਾਮਦੇਵ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।