06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਆਰੰਭ <br/>

ਅਜੀਤ ਡੈਸਕ 04-11-2025

ਰੰਗ ਬਰੰਗੇ ਸਜਾਵਟੀ ਫੁੱਲਾਂ ਨਾਲ ਕੀਤੀ ਗਈ ਅਲੌਕਿਕ ਸਜਾਵਟ
ਅੰਮਿ੍ਤਸਰ, 3 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਸਥਿਤ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 5 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਸੰਬੰਧੀ ਅੱਜ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ, ਡਿਉੜ੍ਹੀਆਂ, ਦੀਵਾਨ ਹਾਲ, ਸਰੋਵਰ, ਪਾਰਕ ਅਤੇ ਪ੍ਰਬੰਧਕੀ ਬਲਾਕ ਸਮੇਤ ਹਰ ਭਵਨ ਨੂੰ ਰੰਗ-ਬਿਰੰਗੇ ਫੁੱਲਾਂ ਸਜਾਇਆ ਗਿਆ ਹੈ | ਲਾਹੌਰ ਤੋਂ ਬਾਬਰ ਜਲੰਧਰੀ ਨੇ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐੱਸ. ਜੀ. ਪੀ. ਸੀ.) ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ 556ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਗੁਰੂ ਨਾਨਕ ਜੀ ਸੇਵਕ ਜਥਾ ਸ੍ਰੀ ਨਨਕਾਣਾ ਸਾਹਿਬ ਦੇ ਪਲਵਿੰਦਰ ਸਿੰਘ, ਹਰਮੀਤ ਸਿੰਘ, ਗੁਰਮੀਤ ਸਿੰਘ, ਇੰਦਰਜੀਤ ਸਿੰਘ, ਅਮਰੀਕ ਸਿੰਘ, ਹਰਮਿੰਦਰ ਸਿੰਘ, ਮਹਿੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਜਿੰਦਰ ਸਿੰਘ, ਤਰਨਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਮਨਦੀਪ ਸਿੰਘ, ਚਰਨਦੀਪ ਸਿੰਘ ਅਤੇ ਰਘਬੀਰ ਸਿੰਘ ਵਲੋਂ ਗੁਰਦੁਆਰਾ ਸਾਹਿਬ 'ਚ ਫੁੱਲਾਂ ਦੇ ਨਾਲ-ਨਾਲ ਰੰਗ ਬਰੰਗੀਆਂ ਰੌਸ਼ਨੀਆਂ ਨਾਲ ਵੀ ਦਿਲ ਖਿੱਚ ਸਜਾਵਟ ਕੀਤੀ ਗਈ ਹੈ | ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਪੁਰਬ ਮੌਕੇ 5 ਨਵੰਬਰ ਨੂੰ ਗੁਰਦੁਆਰਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ 'ਚ ਪਾਕਿ ਦੇ ਮੁਸਲਿਮ ਸ਼ਰਧਾਲੂ ਸੱਯਦ ਜ਼ਮੀਲ ਅੱਬਾਸ ਸ਼ਾਹ ਵਲੋਂ ਭੇਟ ਕੀਤਾ ਲਗਭਗ ਦੋ ਕਿੱਲੋਮੀਟਰ ਲੰਬਾ ਲਾਲ ਕਾਲੀਨ ਕੱਲ੍ਹ 4 ਨਵੰਬਰ ਨੂੰ ਸਵੇਰੇ ਵਿਛਾਇਆ ਜਾਵੇਗਾ | ਇਹ ਵੀ ਦੱਸਿਆ ਜਾ ਰਿਹਾ ਹੈ ਕਿ 5 ਨਵੰਬਰ ਨੂੰ ਪ੍ਰਕਾਸ਼ ਪੁਰਬ ਮੌਕੇ ਦੁਪਹਿਰ ਲਗਭਗ ਇਕ ਵਜੇ ਸਜਾਇਆ ਜਾਣ ਵਾਲਾ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਤੋਂ ਰਵਾਨਾ ਹੋ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਹੁੰਚੇਗਾ ਅਤੇ ਉੱਥੋਂ ਗੁਰਦੁਆਰਾ ਤੰਬੂ ਸਾਹਿਬ, ਗੁਰਦੁਆਰਾ ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਮਾਲ ਜੀ ਸਾਹਿਬ ਤੋਂ ਹੁੰਦਾ ਹੋਇਆ ਗੁਰਦੁਆਰਾ ਕਿਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ | ਸ੍ਰੀ ਨਨਕਾਣਾ ਸਾਹਿਬ ਦੇ ਮਨਿੰਦਰ ਸਿੰਘ ਮਿੰਨੀ ਨੇ ਦੱਸਿਆ ਕਿ ਅੱਜ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ 'ਚ ਸਜਾਏ ਗਏ ਧਾਰਮਿਕ ਦੀਵਾਨ 'ਚ ਭਾਈ ਸਾਹਿਲ ਕੁਮਾਰ ਅਤੇ ਮਹੇਸ਼ ਕੁਮਾਰ, ਭਾਈ ਜਗਜੀਤ ਸਿੰਘ, ਬੀਬੀ ਹਰਚਰਨ ਕੌਰ, ਮਨਮੀਤ ਕੌਰ, ਦਲਿੰਦਰ ਕੌਰ, ਅਸ਼ੀਸ਼ ਸਿੰਘ, ਕੁਲਜੀਤ ਕੌਰ, ਗੁਰਸਿਮਰਨ ਕੌਰ, ਗੁਰਬਖ਼ਸ਼ੀਸ਼ ਕੌਰ, ਭਾਈ ਹਰਜੀਤ ਸਿੰਘ, ਮਹਿਕਦੀਪ ਕੌਰ, ਪਲਜਿੰਦਰ ਸਿੰਘ, ਗੁਰਚਰਨ ਕੌਰ, ਹਰਿੰਦਰ ਕੌਰ, ਸੁਮਿਤ ਲਾਰਾਈ, ਜਤਿੰਦਰ ਕੌਰ, ਜੈ ਕੁਮਾਰ, ਓਾਕਾਰ ਸਿੰਘ, ਗਿਆਨੀ ਬਲਦੇਵ ਸਿੰਘ ਮਲੇਸ਼ੀਆ ਆਦਿ ਕੀਰਤਨੀ ਜਥਿਆਂ ਨੇ ਧੁਰ ਕੀ ਬਾਣੀ ਦੇ ਮਨੋਹਰ ਸ਼ਬਦ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਅੰਮਿ੍ਤਮਈ ਗੁਰਬਾਣੀ ਦੇ ਰੰਗ 'ਚ ਰੰਗਿਆ |

ਪਿਛਲੀ ਖ਼ਬਰ ਭਾਈ ਢੱਡਰੀਆਂ ਵਾਲਿਆਂ ਵਲੋਂ ਬੰਨੀ ਕੰਗ ਦਾ ਸਨਮਾਨ <br/> ਅਗਲੀ ਖ਼ਬਰ ਹੜ੍ਹਾਂ ਨਾਲ ਝੰਬੇ 80 ਫ਼ੀਸਦੀ ਕਿਸਾਨਾਂ ਦੀ ਝੋਲੀ 'ਚ ਨਹੀਂ ਪਿਆ ਮੁਫ਼ਤ ਦਾ ਕਣਕ ਦਾ ਬੀਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।