05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2025

ਲੋਕਾਂ ਦੇ ਗੁੰਮ ਤੇ ਚੋਰੀ ਹੋਏ ਮੋਬਾਈਲ ਫ਼ੋਨ ਲੱਭਣ 'ਚ ਜ਼ਿਲ੍ਹਾ ਸੰਗਰੂਰ ਪੁਲਿਸ ਪਹਿਲੇ ਸਥਾਨ 'ਤੇ <br/>

ਅਜੀਤ ਡੈਸਕ 04-11-2025

ਸੰਗਰੂਰ, 3 ਨਵੰਬਰ (ਸੁਖਵਿੰਦਰ ਸਿੰਘ ਫੁੱਲ, ਚੌਧਰੀ ਨੰਦ ਲਾਲ ਗਾਂਧੀ)-ਗੁਆਚੇ, ਚੋਰੀ ਹੋਏ ਅਤੇ ਖੋਹੇ ਹੋਏ ਮੋਬਾਈਲ ਫ਼ੋਨ ਲੱਭ ਕੇ ਉਨ੍ਹਾਂ ਦੇ ਮਾਲਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਪੁਲਿਸ ਸੰਗਰੂਰ ਨੇ ਪੰਜਾਬ 'ਚੋਂ ਪਹਿਲਾ ਸਥਾਨ ਹਾਸਲ ਕਰ ਲਿਆ ਹੈ | ਇਸ ਤੋਂ ਪਹਿਲਾਂ ਬਟਾਲਾ ਪੁਲਿਸ ਜ਼ਿਲ੍ਹਾ ਪਹਿਲੇ ਸਥਾਨ 'ਤੇ ਸੀ | ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਹਿਲ ਨੇ ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਇਸ ਤੋਂ ਪਹਿਲਾਂ 400 ਦੇ ਕਰੀਬ ਮੋਬਾਈਲ ਫ਼ੋਨ ਲੱਭ ਕੇ ਉਨ੍ਹਾਂ ਦੇ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ ਅਤੇ ਅੱਜ 180 ਹੋਰ ਲੱਭ ਕੇ ਮਾਲਕਾਂ ਦੇ ਹਵਾਲੇ ਕੀਤੇ ਗਏ ਹਨ | ਇਸ ਕਾਰਗੁਜ਼ਾਰੀ ਕਾਰਨ ਜ਼ਿਲ੍ਹਾ ਸੰਗਰੂਰ ਪਹਿਲੇ ਸਥਾਨ ਉੱਤੇ ਆ ਗਿਆ ਹੈ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਡੀ.ਐਸ.ਪੀ ਗੁਰਪ੍ਰੀਤ ਸਿੰਘ ਅਤੇ ਥਾਣਾ ਸਾਈਬਰ ਕ੍ਰਾਈਮ ਸੰਗਰੂਰ ਦੇ ਐਸ.ਐਚ.ਓ ਇੰਸਪੈਕਟਰ ਹਰਜੀਤ ਕੌਰ ਵਲੋਂ ਲਗਾਤਾਰ ਸਰਗਰਮੀ ਵਿਖਾਈ ਜਾ ਰਹੀ ਹੈ | ਇਸ ਮੌਕੇ ਐਸ.ਐਸ.ਪੀ ਦੇ ਰੀਡਰ ਅਸਲਮ ਜਾਵੇਦ, ਥਾਣੇਦਾਰ ਮੇਵਾ ਸਿੰਘ ਅਤੇ ਆਈ.ਟੀ.ਸੈੱਲ ਇੰਚਾਰਜ ਯੋਗੇਸ਼ ਕੁਮਾਰ ਵੀ ਮੌਜੂਦ ਸਨ |

ਪਿਛਲੀ ਖ਼ਬਰ ਕਬੱਡੀ ਖਿਡਾਰੀ ਤੇਜਪਾਲ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਪਰਿਵਾਰਕ ਮੈਂਬਰਾਂ ਨੇ ਕੀਤਾ ਇਨਕਾਰ <br/> ਅਗਲੀ ਖ਼ਬਰ ਪਾਕਿ ਵਿਚਲੀ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਦੀ ਉਸਾਰੀ ਦਸੰਬਰ 'ਚ ਹੋਵੇਗੀ ਮੁਕੰਮਲ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।