15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਵਿਸ਼ਵਕਰਮਾ ਭਵਨ ਤਲਵੰਡੀ ਭਾਈ ਦੇ ਹਾਲ 'ਚ ਲੱਗੀ ਭਿਆਨਕ ਅੱਗ <br/>

ਅਜੀਤ ਡੈਸਕ 06-11-2025
ਤਲਵੰਡੀ ਭਾਈ (ਫ਼ਿਰੋਜ਼ਪੁਰ), 5 ਨਵੰਬਰ (ਰਵਿੰਦਰ ਸਿੰਘ ਬਜਾਜ, ਕੁਲਜਿੰਦਰ ਸਿੰਘ ਗਿੱਲ)-ਅੱਜ ਸ਼ਾਮ ਸਾਢੇ ਤਿੰਨ ਵਜੇ ਦੇ ਕਰੀਬ ਤਲਵੰਡੀ ਭਾਈ ਦੇ ਗੁਰਦੁਆਰਾ ਵਿਸ਼ਵਕਰਮਾ ਭਵਨ ਦੇ ਮੇਨ ਹਾਲ ਵਿਚ ਬਿਜਲੀ ਦੇ ਸ਼ਾਰਟ ਸਰਕਟ ਨਾਲ ਅੱਗ ਲੱਗ ਗਈ | ਜਿਸ ਕਾਰਨ ਮੇਨ ਹਾਲ ਵਿਚ ਪਏ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਵੀ ਅਗਨ ਭੇਟ ਹੋ ਗਿਆ | ਜਿਵੇਂ ਹੀ ਮੁੱਖ ਗ੍ਰੰਥੀ ਸੇਵਕ ਸਿੰਘ ਨੂੰ ਇਸ ਮੰਦਭਾਗੀ ਘਟਨਾ ਬਾਰੇ ਪਤਾ ਲੱਗਿਆ ਤਾਂ ਉਹ ਲੱਗੀ ਹੋਈ ਅੱਗ ਦੇ ਵਿਚ ਹੀ ਹਾਲ ਦੇ ਅੰਦਰ ਵੜ ਗਿਆ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰਨ ਲੱਗਾ ਅਤੇ ਆਸ ਪਾਸ ਦੇ ਲੋਕਾਂ ਨੂੰ ਵੀ ਜਿਵੇਂ ਹੀ ਪਤਾ ਲੱਗਿਆ ਤਾਂ ਸਾਰੇ ਹੀ ਅੱਗ ਬੁਝਾਉਣ ਦੀ ਕੋਸ਼ਿਸ਼ ਦੇ ਵਿਚ ਲੱਗ ਗਏ | ਮੌਕੇ 'ਤੇ ਤਲਵੰਡੀ ਭਾਈ ਦਾ ਰਾਮਗੜ੍ਹੀਆ ਭਾਈਚਾਰੇ ਤੋਂ ਇਲਾਵਾ ਆਸ-ਪਾਸ ਦੇ ਲੋਕ ਅਤੇ ਆਸ-ਪਾਸ ਦੇ ਲੋਕ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਵੀ ਪਹੁੰਚ ਗਏ ਸਨ | ਅੱਗ ਕਾਫ਼ੀ ਜ਼ਿਆਦਾ ਸੀ, ਜਿਸ ਕਾਰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਟ ਹੋ ਗਿਆ | ਜਦ ਕਿ ਸੱਚਖੰਡ ਸਾਹਿਬ ਵਿਚ ਬਾਕੀ ਦੇ ਸਰੂਪਾਂ ਨੂੰ ਬਾਹਰ ਕੱਢ ਲਿਆ ਗਿਆ | ਜੋ ਕਿ ਬਿਲਕੁਲ ਠੀਕ ਹਨ |

ਪਿਛਲੀ ਖ਼ਬਰ ਰਾਜਾ ਵੜਿੰਗ ਖ਼ਿਲਾਫ਼ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ 'ਚ ਕੇਸ ਦਰਜ <br/>... ਅਗਲੀ ਖ਼ਬਰ ਸ਼ਹੀਦੀ ਸ਼ਤਾਬਦੀ ਸੰਬੰਧੀ ਕੁੱਲ 1563 ਕਿੱਲੋਮੀਟਰ ਦੀ ਦੂਰੀ ਤੈਅ ਕਰਨਗੇ ਚਾਰ ਨਗਰ ਕੀਰਤਨ-ਤਰੁਨਪ੍ਰੀਤ ਸਿੰਘ ਸੌਂਦ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।