15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਰਾਜਾ ਵੜਿੰਗ ਖ਼ਿਲਾਫ਼ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਦੋਸ਼ 'ਚ ਕੇਸ ਦਰਜ <br/>

ਅਜੀਤ ਡੈਸਕ 06-11-2025

ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਤਰਨਤਾਰਨ ਹਲਕੇ ਦੀ ਉਪ ਚੋਣ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਦੇਸ਼ ਦੇ ਸਾਬਕਾ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਦੇ ਰੰਗ ਤੇ ਜਾਤ ਨੂੰ ਲੈ ਕੇ ਕੀਤੀਆਂ ਗਈਆਂ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਾਈਬਰ ਕ੍ਰਾਈਮ ਪੁਲਿਸ ਥਾਣਾ ਕਪੂਰਥਲਾ ਨੇ ਉਨ੍ਹਾਂ ਵਿਰੁੱਧ ਐਸ.ਸੀ./ਐਸ.ਟੀ. ਐਕਟ ਤੋਂ ਇਲਾਵਾ ਹੋਰ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਮਰਹੂਮ ਬੂਟਾ ਸਿੰਘ ਦੇ ਸਪੁੱਤਰ ਸਰਬਜੋਤ ਸਿੰਘ ਸਿੱਧੂ ਤੇ ਸਾਬਕਾ ਕੈਬਨਿਟ ਮੰਤਰੀ ਜੋਗਿੰਦਰ ਸਿੰਘ ਮਾਨ ਵਲੋਂ ਐਸ.ਐਸ.ਪੀ. ਕਪੂਰਥਲਾ ਨੂੰ ਬੀਤੀ 3 ਨਵੰਬਰ ਨੂੰ ਇਸ ਸੰਬੰਧੀ ਇਕ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਜਿਸ ਵਿਚ ਕਾਂਗਰਸ ਦੇ ਪ੍ਰਧਾਨ ਰਾਜ ਵੜਿੰਗ ਵਲੋਂ ਤਰਨਤਾਰਨ ਹਲਕੇ ਦੀ ਉਪ ਚੋਣ ਵਿਚ ਬੂਟਾ ਸਿੰਘ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਰਕੇ ਉਨ੍ਹਾਂ ਦੇ ਪਰਿਵਾਰ ਤੇ ਭਾਈਚਾਰੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ | ਇਸ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਸਾਈਬਰ ਕ੍ਰਾਈਮ ਪੁਲਿਸ ਥਾਣੇ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਇਟਲੀ 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਅਗਲੀ ਖ਼ਬਰ ਗੁਰਦੁਆਰਾ ਵਿਸ਼ਵਕਰਮਾ ਭਵਨ ਤਲਵੰਡੀ ਭਾਈ ਦੇ ਹਾਲ 'ਚ ਲੱਗੀ ਭਿਆਨਕ ਅੱਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।