16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 06-11-2025

ਓਮ ਬਿਰਲਾ, ਸਿਰਸਾ, ਕਾਲਕਾ, ਕਾਹਲੋਂ ਸਮੇਤ ਹੋਰਨਾਂ ਸ਼ਖ਼ਸੀਅਤਾਂ ਤੇ ਸੰਗਤ ਨੇ ਭਰੀ ਹਾਜ਼ਰੀ
ਨਵੀਂ ਦਿੱਲੀ, 5 ਨਵੰਬਰ (ਜਗਤਾਰ ਸਿੰਘ)-ਰਾਜਧਾਨੀ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵਲੋਂ ਕਰਵਾਏ ਇਸ ਸਮਾਗਮ 'ਚ ਵੱਡੀ ਗਿਣਤੀ 'ਚ ਸੰਗਤ ਤੋਂ ਇਲਾਵਾ ਦਿੱਲੀ ਕਮੇਟੀ ਦੇ ਮੁਖੀ ਪ੍ਰਬੰਧਕਾਂ, ਲੋਕ-ਸਭਾ ਦੇ ਸਪੀਕਰ ਓਮ ਬਿਰਲਾ, ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਸਮੇਤ ਦਿੱਲੀ ਕਮੇਟੀ ਮੈਂਬਰਾਂ ਤੇ ਹੋਰਨਾ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ | ਸਮਾਗਮ ਦੌਰਾਨ ਦਿੱਲੀ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਦੀ ਜਾਣਕਾਰੀ ਸਾਂਝੀ ਕੀਤੀ ਤੇ ਨਾਲ ਹੀ ਸੰਗਤ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ 'ਤੇ ਡਟ ਕੇ ਪਹਿਰਾ ਦੇਣ ਦੀ ਪ੍ਰੇਰਨਾ ਕੀਤੀ | ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਸਿੱਖਿਆਵਾਂ ਨਾਲ ਸਮਾਜ 'ਚੋਂ ਅਗਿਆਨਤਾ ਦਾ ਹਨੇਰਾ ਦੂਰ ਕੀਤਾ ਤੇ ਸਰਬ ਸਾਂਝੀਵਾਲਤਾ ਦੀ ਗੱਲ ਕਰਦੇ ਹੋਏ ਸਭ ਦੀ ਭਲਾਈ ਦਾ ਸਿਧਾਂਤ ਸਿਖਾਇਆ | ਸਮਾਗਮ 'ਚ ਸਟੇਜ ਸਕੱਤਰ ਦੀ ਭੂਮਿਕਾ ਧਰਮ ਪ੍ਰਚਾਰ ਕਮੇਟੀ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਨਿਭਾਈ | ਓਮ ਬਿਰਲਾ ਤੇ ਮਨਜਿੰਦਰ ਸਿੰਘ ਸਿਰਸਾ ਦਾ ਸਨਮਾਨ ਵੀ ਕੀਤਾ ਗਿਆ ¢

ਪਿਛਲੀ ਖ਼ਬਰ ਬਸਪਾ ਅੰਬੇਡਕਰ ਵਲੋਂ ਅਕਾਲੀ ਦਲ (ਬ) ਨੂੰ ਤਰਨ ਤਾਰਨ ਹਲਕੇ ਦੀ ਉਪ ਚੋਣ 'ਚ ਸਮਰਥਨ ਦੇਣ ਦਾ ਐਲਾਨ <br/> ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਬਾਰੇ ਲੋਕਾਂ ਨੂੰ ਗੰਮਰਾਹ ਨਾ ਕਰੇ ਕੇਂਦਰ ਸਰਕਾਰ-ਮੁੱਖ ਮੰਤਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।