16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਬਾਬਾ ਬਲਬੀਰ ਸਿੰਘ ਦੀ ਅਗਵਾਈ 'ਚ ਨਿਹੰਗ ਸਿੰਘ ਜਥੇਬੰਦੀਆਂ ਅੱਜ ਸੁਲਤਾਨਪੁਰ ਲੋਧੀ 'ਚ ਮਹੱਲਾ ਸਜਾਉਣਗੀਆਂ <br/>

ਅਜੀਤ ਡੈਸਕ 06-11-2025

ਕਪੂਰਥਲਾ, 5 ਨਵੰਬਰ (ਅਮਰਜੀਤ ਕੋਮਲ)-ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਵਲੋਂ ਗੁਰੂ ਸਾਹਿਬਾਨ ਦੇ ਇਤਿਹਾਸਕ ਨਿਸ਼ਾਨ ਨਗਾਰਿਆਂ ਦੀ ਛਤਰ ਛਾਇਆ ਹੇਠ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਨਿਹੰਗ ਸਿੰਘ ਸੁਲਤਾਨਪੁਰ ਲੋਧੀ ਤੋਂ ਮਹੱਲਾ ਸਜਾਇਆ ਜਾਵੇਗਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਬਲਬੀਰ ਸਿੰਘ ਅਕਾਲੀ 96ਵੇਂ ਕਰੋੜੀ ਨੇ ਦੱਸਿਆ ਕਿ 6 ਨਵੰਬਰ ਨੂੰ ਸਵੇਰੇ ਸਾਢੇ 10 ਵਜੇ ਗੁਰਦੁਆਰਾ ਸਾਹਿਬ ਵਿਚ ਪੁਰਾਤਨ ਰਿਵਾਇਤ ਅਨੁਸਾਰ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਪੰਥ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਗੁਰੂ ਜੱਸ ਗਾਇਣ ਕਰਨਗੇ ਤੇ ਬਾਅਦ ਵਿਚ ਖ਼ਾਲਸਾਈ ਰਿਵਾਇਤਾਂ ਅਨੁਸਾਰ ਗੁਰਦੁਆਰਾ ਸਾਹਿਬ ਤੋਂ ਮਹੱਲਾ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਸੰਤਘਾਟ ਸੁਲਤਾਨਪੁਰ ਲੋਧੀ ਨੇੜੇ ਮੈਦਾਨ ਵਿਚ ਪੁੱਜੇਗਾ | ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਜੋਗਾ ਸਿੰਘ ਮੁਖੀ ਮਿਸਲ ਬਾਬਾ ਦੀਪ ਸਿੰਘ ਜੀ ਸ਼ਹੀਦ ਤਰਨਾ ਦਲ ਬਾਬਾ ਬਕਾਲਾ, ਬਾਬਾ ਨਿਹਾਲ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਵਾਲੇ, ਬਾਬਾ ਮੇਜਰ ਸਿੰਘ ਸੋਢੀ ਦਸ਼ਮੇਸ਼ ਤਰਨਾਦਲ, ਬਾਬਾ ਨਾਗਰ ਸਿੰਘ, ਬਾਬਾ ਰਾਜਾ ਰਾਜ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਰਘਬੀਰ ਸਿੰਘ ਖਿਆਲਾ ਵਾਲੇ, ਬਾਬਾ ਸ਼ਿੰਦਾ ਸਿੰਘ ਭਿੱਖੀਵਿੰਡ ਵਾਲੇ, ਬਾਬਾ ਚਰਨ ਸਿੰਘ ਫ਼ਤਿਹਗੜ੍ਹ ਸਾਹਿਬ ਵਾਲੇ ਤੋਂ ਇਲਾਵਾ ਤੇ ਹੋਰ ਨਿਹੰਗ ਸਿੰਘ ਜਥੇਬੰਦੀਆਂ ਅਤੇ ਅਕਾਲੀ ਫੌਜਾ ਸ਼ਮੂਲੀਅਤ ਕਰਨਗੀਆਂ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਵਿਸ਼ੇ 'ਤੇ ਤੀਜੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਉਦਘਾਟਨ <br/>... ਅਗਲੀ ਖ਼ਬਰ ਬੰਗਾਲ 'ਚ ਵੋਟਰ ਸੂਚੀ ਤੋਂ ਬਾਹਰ ਹੋਣ ਦੇ ਡਰੋਂ ਵਿਅਕਤੀ ਵਲੋਂ ਖ਼ੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।