ਚੰਡੀਗੜ੍ਹ, 5 ਨਵੰਬਰ (ਅਜੀਤ ਬਿਊਰੋ)- ਬੁੱਢਾ ਦਰਿਆ ਦੇ ਪੁਨਰ ਸੁਰਜੀਤੀ ਲਈ ਉੱਚ-ਪੱਧਰੀ ਕਮੇਟੀ ਨੇ ਵਾਤਾਵਰਨ ਦੇ ਲਿਹਾਜ਼ ਤੋਂ ਇਸ ਜਲ ਸਰੋਤ ਨੂੰ ਬਹਾਲ ਕਰਨ ਵੱਲ ਵੱਡੇ ਪੱਧਰ 'ਤੇ ਹੋ ਰਹੀ ਪ੍ਰਗਤੀ ਦੀ ਰਿਪੋਰਟ ਪੇਸ਼ ਕੀਤੀ ਹੈ | ਹਾਲ ਹੀ ਵਿਚ ਕੀਤੀ ਗਈ ਸਮੀਖਿਆ ਮੁਤਾਬਿਕ, ਜੁਲਾਈ-ਅਗਸਤ 2025 ਦੀਆਂ ਮੀਟਿੰਗਾਂ ਦੌਰਾਨ ਲਏ ਗਏ ਲਗਭਗ 90% ਫ਼ੈਸਲਿਆਂ ਨੂੰ ਲਾਗੂ ਕੀਤਾ ਗਿਆ ਹੈ | ਇਸ ਉੱਚ ਪੱਧਰੀ ਕਮੇਟੀ ਦਾ ਗਠਨ ਪੰਜਾਬ ਸਰਕਾਰ ਦੁਆਰਾ 14 ਜੁਲਾਈ, 2025 ਦੇ ਨੋਟੀਫ਼ਿਕੇਸ਼ਨ ਰਾਹੀਂ ਕੀਤਾ ਗਿਆ ਸੀ | ਇਸ ਦੀ ਪ੍ਰਧਾਨਗੀ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੰਜੀਵ ਅਰੋੜਾ ਨੇ ਕੀਤੀ ਅਤੇ ਮੁੱਖ ਸਕੱਤਰ, ਪੰਜਾਬ ਇਸਦੇ ਉਪ-ਚੇਅਰਪਰਸਨ ਹਨ | ਸਥਾਨਕ ਸਰਕਾਰਾਂ, ਜਲ ਸਰੋਤ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਪੀ.ਪੀ.ਸੀ.ਬੀ, ਪੇਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਪੀ.ਡੀ.ਸੀ, ਆਈ.ਆਈ.ਟੀ ਰੋਪੜ ਦੇ ਸੀਨੀਅਰ ਅਧਿਕਾਰੀ ਅਤੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਇਸ ਕਮੇਟੀ ਦੇ ਮੈਂਬਰ ਹਨ | ਜੁਲਾਈ ਤੋਂ ਅਕਤੂਬਰ 2025 ਤੱਕ ਦੀਆਂ ਮੁੱਖ ਪ੍ਰਾਪਤੀਆਂ ਵਿਚ 650/- ਕਰੋੜ ਰੁਪਏ ਵਾਲਾ ਬੁਨਿਆਦੀ ਢਾਂਚਾ ਨਵੀਨੀਕਰਨ ਪ੍ਰੋਜੈਕਟ ਸ਼ਾਮਿਲ ਹੈ | ਗੌਘਾਟ ਇੰਟਰਮੀਡੀਏਟ ਪੰਪਿੰਗ ਸਟੇਸ਼ਨ ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ |
ਬੁੱਢਾ ਦਰਿਆ ਪੁਨਰ-ਸੁਰਜੀਤੀ ਕਾਰਜਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ-ਸੰਜੀਵ ਅਰੋੜਾ <br/>
ਅਜੀਤ ਡੈਸਕ
06-11-2025